ਕਿਹਾ – ਸਿਆਸੀ ਦੂਸ਼ਣਬਾਜ਼ੀ ‘ਤੇ ਰੋਕ ਲੱਗੇ, ਨਾ ਕਿ ਕਾਨਫਰੰਸਾਂ ‘ਤੇ
ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿਆਸੀ ਕਾਨਫ਼ਰੰਸਾਂ ‘ਤੇ ਲਗਾਈ ਰੋਕ ਨੂੰ ਗਲਤ ਕਰਾਰ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਬੇਸ਼ੱਕ ਅਕਾਲ ਤਖ਼ਤ ਸਾਹਿਬ ਦਾ ਹੁਕਮਨਾਮਾ ਅਕਾਲੀ ਦਲ ਨੇ ਮੰਨਿਆ ਹੈ, ਪਰ ਇਹ ਫ਼ੈਸਲਾ ਸਿੱਖਾਂ ਦੇ ਮੀਰੀ-ਪੀਰੀ ਦੇ ਸਿਧਾਂਤ ਦੇ ਉਲਟ ਹੈ। ਉਨ੍ਹਾਂ ਆਖਿਆ ਕਿ ਸਿਆਸੀ ਦੂਸ਼ਣਬਾਜੀ ‘ਤੇ ਰੋਕ ਲੱਗਣੀ ਚਾਹੀਦੀ ਹੈ ਨਾ ਕਿ ਕਾਨਫ਼ਰੰਸਾਂ ‘ਤੇ। ਇਸਤੋਂ ਬਾਅਦ ਚੰਦੂਮਾਜਰਾ ਨੇ ਅੱਗੇ ਹੋਣ ਵਾਲੇ ਧਾਰਮਿਕ ਸਮਾਗਮਾਂ ਮੌਕੇ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ। ਪਿਛਲੇ ਦਿਨੀਂ ਮੁਤਵਾਜ਼ੀ ਜਥੇਦਾਰਾਂ ਨੇ ਵੀ ਸਿਆਸੀ ਕਾਨਫ਼ਰੰਸਾਂ ਦੀ ਵਕਾਲਤ ਕੀਤੀ ਸੀ।
ਚੇਤੇ ਰਹੇ ਕਿ ਮਾਘੀ ਮੇਲੇ ਮੌਕੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਸਿਆਸੀ ਕਾਨਫਰੰਸਾਂ ਨਾ ਕਰਨ ਦਾ ਫੈਸਲਾ ਲਿਆ ਹੈ।
Check Also
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ
ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …