ਸੁਪਰੀਮ ਕੋਰਟ ਨੇ ਕਿਹਾ, ਇਹੀ ਹੈ ਅਸਲੀਅਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਸਾਨਾਂ ਦੀ ਆਤਮ ਹੱਤਿਆ ਦੇ ਮਾਮਲੇ ਵਿਚ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਅਸਲੀਅਤ ਹੈ ਕਿ ਆਫਤ ਪ੍ਰਭਾਵਿਤ ਕਿਸਾਨਾਂ ਨੂੰ ਘੱਟ ਮੁਆਵਜ਼ਾ ਮਿਲਦਾ ਹੈ। ਇਸ ਦੇ ਕਾਰਨ ਕੁਝ ਕਿਸਾਨ ਖ਼ੁਦਕੁਸ਼ੀ ਕਰ ਲੈਂਦੇ ਹਨ।ਜਸਟਿਸ ਐਮ ਬੀ ਲੋਕੁਰ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਨੂੰ ਸੁਧਾਰਨ ਦੀ ਲੋੜ ਹੈ। ਇਹ ਕਿਸੇ ਸਰਕਾਰ ਦੇ ਖ਼ਿਲਾਫ਼ ਨਹੀਂ ਹੈ। ਕੇਂਦਰ ਸਰਕਾਰ ਹਮੇਸ਼ਾ ਕਹਿੰਦੀ ਹੈ ਕਿ ਉਹ ਚੰਗੇ ਕੰਮ ਕਰ ਰਹੀ ਹੈ ਪਰ ਸਾਨੂੰ ਪਤਾ ਹੈ ਕਿ ਕੁਝ ਲੋਕ ਆਤਮ ਹੱਤਿਆ ਕਰ ਰਹੇ ਹਨ। ਬੈਂਚ ਨੇ ਇਕ ਜਨ ਹਿੱਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਇਹ ਫ਼ੈਸਲਾ ਸੁਣਾਇਆ।

