ਜੰਮੂ ਕਸ਼ਮੀਰ ‘ਚ ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਹੋਇਆ ਸੀ ਸ਼ਹੀਦ
ਫਿਰੋਜ਼ਪੁਰ/ਬਿਊਰੋ ਨਿਊਜ਼
ਪਿਛਲੇ ਦਿਨੀਂ ਜੰਮੂ ਕਸ਼ਮੀਰ ਵਿਚ ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਜਗਸੀਰ ਸਿੰਘ ਦਾ ਅੱਜ ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਗਸੀਰ ਦੇ ਸਸਕਾਰ ਮੌਕੇ ਮਾਹੌਲ ਬਹੁਤ ਗਮਗੀਨ ਸੀ ਅਤੇ ਹਰ ਅੱਖ ਨਮ ਹੋਈ। ਇਸ ਮੌਕੇ ਫੌਜ ਦੇ ਸੀਨੀਅਰ ਅਧਿਕਾਰੀ, ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਜਗਸੀਰ ਦੇ ਸਸਕਾਰ ਤੋਂ ਪਹਿਲਾਂ ਉਸਦੀ ਮ੍ਰਿਤਕ ਦੇਹ ਨੂੰ ਪਿੰਡ ਦਾ ਗੇੜਾ ਲਵਾਇਆ ਗਿਆ। ਚੇਤੇ ਰਹੇ ਕਿ ਪਿਛਲੇ ਦਿਨੀਂ ਜੰਮੂ ਕਸ਼ਮੀਰ ਵਿਚ ਪਾਕਿ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਜਗਸੀਰ ਸਿੰਘ ਸ਼ਹੀਦ ਹੋ ਗਿਆ ਸੀ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …