23.9 C
Toronto
Thursday, August 13, 2026
spot_img
Homeਪੰਜਾਬਕੈਪਟਨ ਸਰਕਾਰ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ

ਕੈਪਟਨ ਸਰਕਾਰ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫ

ਕੈਪਟਨ ਸਰਕਾਰ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਕਰੇਗੀ ਮੁਆਫਬਰਨਾਲਾ ਦੇ ਪਿੰਡ ਦੀਪਗੜ੍ਹ ਦੀ ਕਰਜ਼ਾ ਮੁਆਫੀ ਦੀ ਸੂਚੀ ਵਿਚ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ 7 ਜਨਵਰੀ ਨੂੰ ਮਾਨਸਾ ਵਿਚ ਰਾਜ ਪੱਧਰੀ ਸਮਾਗਮ ਕਰਕੇ ਕਿਸਾਨ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਮੁਤਾਬਕ ਇਹ ਕਰਜ਼ਾ ਢਾਈ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ ਮੁਆਫ ਹੋਣਾ ਹੈ। ਪਤਾ ਲੱਗਾ ਹੈ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਦੀਪਗੜ੍ਹ ਵਿਚ ਕਰਜ਼ਾ ਮੁਆਫੀ ਦੀ ਸੂਚੀ ਵਿਚ 8, 10 ਅਤੇ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸ਼ਾਮਲ ਹਨ। ਇਸਦੇ ਵਿਰੋਧ ਵਿਚ ਛੋਟੇ ਕਿਸਾਨਾਂ ਨੇ ਰੋਸ ਜ਼ਾਹਰ ਕੀਤਾ ਹੈ। ਕਿਸਾਨ ਹਰਬੰਸ ਸਿੰਘ ਅਤੇ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਸਰਕਾਰੀ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਅਜਿਹਾ ਕੰਮ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੂਚੀ ਨੂੰ ਮੁੜ ਤੋਂ ਬਣਾਇਆ ਜਾਵੇ ਤੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਨਾਮ ਇਸ ਵਿਚ ਸ਼ਾਮਲ ਕੀਤਾ ਜਾਵੇ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰਵਾਉਣਗੇ ਤੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS