ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜੀ ਗਈ ਜਾਣਕਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅਸ਼ਲੀਲ ਵੀਡੀਓ ਤੋਂ ਚਰਚਾ ਵਿਚ ਆਏ ਚਰਨਜੀਤ ਸਿੰਘ ਚੱਢਾ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਨੇ ‘ਲੁੱਕ ਆਊਟ ਸਰਕੂਲਰ’ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦੇਸ਼ ਦੇ ਪੁਲਿਸ ਥਾਣਿਆਂ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਚੱਲ ਰਹੀ ਹੈ, ਜਿਸ ਵਿੱਚ ਚੱਢਾ ਇੱਕ ਗੁਰਦੁਆਰੇ ਦੇ ਕੈਂਪਸ ਵਿੱਚ ਵਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਚੱਢਾ ਨੇੜੇ ਹੀ ਇੱਕ ਕਾਰ ਸੇਵਾ ਵਾਲੀ ਬੱਸ ਦਿਖਾਈ ਦੇ ਰਹੀ ਹੈ। ਇਹ ਤਸਵੀਰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਵੀਡੀਓ ਪੁਰਾਣੀ ਵੀ ਹੋ ਸਕਦੀ ਹੈ । ਜ਼ਿਕਰਯੋਗ ਹੈ ਕਿ ਆਪਣੇ ਹੋਟਲ ਦੇ ਦਫ਼ਤਰ ਵਿਚ ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਭਾਵੇਂ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ‘ਲੁੱਕ ਆਊਟ ਸਰਕੁਲਰ’ ਜਾਰੀ ਕਰ ਦਿੱਤਾ ਹੈ, ਪਰ ਹਾਲੇ ਤੱਕ ਚੱਢਾ ਪੁਲਿਸ ਦੀ ਪਹੁੰਚ ਤੋਂ ਦੂਰ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …