ਬੀਐਸਐਫ ਦਾ ਇਕ ਜਵਾਨ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨ ਆਪਣੀਆਂ ਕੋਝੀਆਂ ਹਰਕਤਾਂ ਲਗਾਤਾਰ ਕਰਦਾ ਆ ਰਿਹਾ ਹੈ। ਅੱਜ ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਵਿਚ ਫਿਰ ਪਾਕਿ ਨੇ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਇਸ ਗੋਲੀਬਾਰੀ ਵਿਚ ਬੀਐਸਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਚੇਤੇ ਰਹੇ ਕਿ ਅਜੇ ਲੰਘੇ ਐਤਵਾਰ ਨੂੰ ਹੀ ਪਾਕਿ ਅੱਤਵਾਦੀਆਂ ਨੇ ਸੀਆਰਪੀਐਫ ਦੇ ਕੈਂਪ ‘ਤੇ ਘਾਤ ਲਾ ਕੇ ਹਮਲਾ ਕੀਤਾ ਸੀ ਤਾਂ ਇਸ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਹਾਲਾਂਕਿ ਜਵਾਬੀ ਕਾਰਵਾਈ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਵੀ ਮਾਰ ਦਿੱਤੇ ਸਨ। ਮਾਰੇ ਗਏ ਅੱਤਵਾਦੀਆਂ ਵਿਚ ਇਕ ਜੰਮੂ ਕਸ਼ਮੀਰ ਦੇ ਪੁਲਿਸ ਅਫਸਰ ਦਾ 17 ਸਾਲ ਦਾ ਬੇਟਾ ਵੀ ਸੀ।
Check Also
‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਪਿਆ ਸੀਬੀਆਈ ਦਾ ਛਾਪਾ
ਕੇਜਰੀਵਾਲ ਅਤੇ ਸੰਜੇ ਸਿੰਘ ਨੇ ਸਾਧਿਆ ਭਾਜਪਾ ’ਤੇ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ …