Breaking News
Home / ਪੰਜਾਬ / ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਬਾਅਦ ਮੁਲਾਜ਼ਮਾਂ ਦਾ ਗੁੱਸਾ ਵਧਿਆ

ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਬਾਅਦ ਮੁਲਾਜ਼ਮਾਂ ਦਾ ਗੁੱਸਾ ਵਧਿਆ

10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ‘ਚ ਦਿੱਤਾ ਧਰਨਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਰੋਸ ਵਜੋਂ ਅੱਜ ਬਿਜਲੀ ਬੋਰਡ ਨਾਲ ਸਬੰਧਤ 10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ਦੇ ਘਨ੍ਹੱਈਆ ਚੌਕ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਚੇਤੇ ਰਹੇ ਕਿ ਥਰਮਲ ਦੇ ‘ਕੱਚੇ-ਕਾਮੇ’ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਵੀ ਬੈਠੇ ਹਨ।
ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਹੀਂ ਜੇਕਰ ਹੁਣ ਵੀ ਸਰਕਾਰ ਨੇ ਸਾਡੀ ਕੋਈ ਗੱਲ ਨਾ ਸੁਣੀ ਤਾਂ ਉਹ 18 ਜਨਵਰੀ ਨੂੰ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਦੇ ਘਰ ਦੇ ਬਾਹਰ ਵਿਸ਼ਾਲ ਧਰਨਾ ਦੇਣਗੇ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ 7 ਫਰਵਰੀ ਨੂੰ ਲੋਕਾਂ ਨੂੰ ਲਾਮਬੰਦ ਕਰਕੇ ਮੁੱਖ ਮੰਤਰੀ ਦੇ ਘਰ ਮੋਤੀ ਮਹਿਲ ਵੱਲ ਨੂੰ ਕੂਚ ਕੀਤਾ ਜਾਏਗਾ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …