ਕਿਹਾ, ਮੇਅਰ ਦੀ ਚੋਣ 20 ਜਨਵਰੀ ਤੇ ਲੁਧਿਆਣਾ ਨਿਗਮ ਚੋਣ 20 ਫਰਵਰੀ ਤੱਕ ਕਰਵਾ ਦਿੱਤੀ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਲੁਧਿਆਣਾ ਨਗਰ ਨਿਗਮ ਦੀ ਚੋਣ 20 ਫਰਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।ઠਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ‘ਚ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਤੇ ਇੱਕ ਹਫਤੇ ਵਿਚ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਜਾਵੇਗੀ । ਜਿਸ ਤੋਂ ਬਾਅਦ ਲੁਧਿਆਣਾ ਨਿਗਮ ਚੋਣ ਸਬੰਧੀ ਤਰੀਖ ਦਾ ਫੈਸਲਾ ਚੋਣ ਕਮਿਸ਼ਨ ਵੱਲੋਂ ਕੀਤਾ ਜਾਵੇਗਾ ।ઠਨਵਜੋਤ ਸਿੱਧੂ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੀ ਮੇਅਰ ਦੀ ਚੋਣ ਵੀ 20 ਜਨਵਰੀ ਤੱਕ ਮੁਕੰਮਲ ਕਰ ਲਈ ਜਾਵੇਗੀ । ਸਿੱਧੂ ਨੇ ਪੰਜਾਬ ਸਰਕਾਰ ਦਾ ‘ਪਲਾਨ 2018’ ਵੀ ਜਾਰੀ ਕੀਤਾ। ਇਸ ਮੌਕੇ ਸਿੱਧੂ ਨੇ ਸਰਕਾਰ ਵਲੋਂ ਲਏ ਗਏ ਫੈਸਲਿਆਂ ਅਤੇ ਨਵੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …