Breaking News
Home / ਪੰਜਾਬ / ਚਰਨਜੀਤ ਚੱਢਾ ਦੇ ਪੁੱਤਰ ਇੰਦਰਪ੍ਰੀਤ ਨੇ ਨਮੋਸ਼ੀ ‘ਚ ਆ ਕੇ ਕੀਤੀ ਖੁਦਕੁਸ਼ੀ

ਚਰਨਜੀਤ ਚੱਢਾ ਦੇ ਪੁੱਤਰ ਇੰਦਰਪ੍ਰੀਤ ਨੇ ਨਮੋਸ਼ੀ ‘ਚ ਆ ਕੇ ਕੀਤੀ ਖੁਦਕੁਸ਼ੀ

ਚੱਢਾ ਦਾ ਹੋਇਆ ਸੀ ਅਸ਼ਲੀਲ ਵੀਡੀਓ ਵਾਇਰਲ
ਅੰਮ੍ਰਿਤਸਰ/ਬਿਊਰੋ ਨਿਊਜ਼
ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਚਰਚਾ ਵਿਚ ਆਏ ਸਨ। ਇਸ ਵੀਡੀਓ ਦੀ ਨਾਮੋਸ਼ੀ ਤੋਂ ਬਾਅਦ ਚੱਢਾ ਦੇ ਪੁੱਤਰ ਨੇ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਇੰਦਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨਿਆ ਗਿਆ। ਜਾਣਕਾਰੀ ਮੁਤਾਬਕ ਇੰਦਰਪ੍ਰੀਤ ਆਪਣੇ ਡਰਾਈਵਰ ਨਾਲ ਕਾਰ ਵਿਚ ਜਾ ਰਿਹਾ ਸੀ ਤੇ ਉਸ ਨੇ ਡਰਾਈਵਰ ਨੂੰ ਸਮਾਨ ਲੈਣ ਲਈ ਭੇਜਿਆ ਤੇ ਬਾਅਦ ਵਿਚ ਖ਼ੁਦ ਨੂੰ ਗੋਲੀ ਮਾਰ ਲਈ। ਸੂਤਰਾਂ ਅਨੁਸਾਰ ਇੰਦਰਪ੍ਰੀਤ ਪਿਛਲੇ ਕਈ ਦਿਨਾਂ ਤੋਂ ਤਣਾਅ ਵਿਚ ਸੀ ਤੇ ਉਹ ਲਗਾਤਾਰ ਸਭ ਨੂੰ ਇਹੀ ਕਹਿ ਰਿਹਾ ਸੀ ਕਿ ਉਸ ਨੇ ਕਿਸੇ ਨੂੰ ਵੀ ਧਮਕੀ ਨਹੀਂ ਦਿੱਤੀ।
ਇਸ ਘਟਨਾ ਬਾਰੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਚੇਤੇ ਰਹੇ ਕਿ ਕੁੱਝ ਦਿਨ ਪਹਿਲਾਂ ਇੰਦਰਪ੍ਰੀਤ ਚੱਢਾ ਦੇ ਪਿਤਾ ਚਰਨਜੀਤ ਸਿੰਘ ਚੱਢਾ ਦੀ ਸਕੂਲ ਦੀ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿੱਚ ਸਨ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਚਰਨਜੀਤ ਚੱਢਾ ਤੇ ਇੰਦਰਪ੍ਰੀਤ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਸੀ।

Check Also

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ …