ਕਾਂਗਰਸ ਨੇ ਇਸ ਮਾਮਲੇ ‘ਚ ਕੇਂਦਰ ਸਰਕਾਰ ਦਾ ਦਖਲ ਮੰਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੈਨੇਡਾ ਦੇ ਕੁਝ ਗੁਰਦੁਆਰਿਆਂ ਵਿਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਲਾਉਣ ਦਾ ਮਾਮਲਾ ਅੱਜ ਲੋਕ ਸਭਾ ਵਿਚ ਗੂੰਜਿਆ ਅਤੇ ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕੀਤੀ ਗਈ। ਕਾਂਗਰਸ ਨੇ ਸਿਫਰ ਕਾਲ ਵਿਚ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਕੈਨੇਡਾ ਦੇ ਲੱਗਭਗ 14 ਗੁਰਦੁਆਰਿਆਂ ਵਿਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਲਾਈ ਹੈ। ਕਾਂਗਰਸ ਨੇ ਇਸ ਮੁੱਦੇ ਨੂੰ ਗੰਭੀਰ ਦੱਸਦੇ ਹੋਏ ਕੇਂਦਰ ਸਰਕਾਰ ਕੋਲੋਂ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਿੱਖਾਂ ਦਾ ਅਕਸ ਖਰਾਬ ਹੋ ਰਿਹਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …