ਪੈਸੇ ਦੇ ਜ਼ੋਰ ਨਾਲ ਰਾਜ ਸਭਾ ਦੀ ਟਿਕਟ ਲੈਣ ਦੇ ਲਗਾਏ ਸਨ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਐਲਾਨੇ ਗਏ ਰਾਜ ਸਭਾ ਲਈ ਉਮੀਦਵਾਰ ਸੁਸ਼ੀਲ ਗੁਪਤਾ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ, ਭਾਜਪਾ ਆਗੂ ਹਰੀਸ਼ ਖੁਰਾਣਾ ਤੇ ਵਿਧਾਇਕ ਕਪਿਲ ਮਿਸ਼ਰਾ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ। ਇਨ੍ਹਾਂ ਆਗੂਆਂ ਨੇ ਗੁਪਤਾ ‘ਤੇ ਪੈਸੇ ਦੇ ਜ਼ੋਰ ਨਾਲ ਰਾਜ ਸਭਾ ਦੀ ਟਿਕਟ ਖ਼ਰੀਦਣ ਦੇ ਦੋਸ਼ ਲਗਾਏ ਹਨ।
ਚੇਤੇ ਰਹੇ ਕਿ ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ‘ਤੇ ਇਲਜ਼ਾਮ ਲਗਾਇਆ ਸੀ ਕਿ ਉਹ ਪੈਸੇ ਲੈ ਕੇ ਟਿਕਟਾਂ ਵੇਚਦੇ ਹਨ। ਆਮ ਆਦਮੀ ਪਾਰਟੀ ਨੇ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਦੂਜੇ ‘ਆਪ’ ਦੇ ਸੀਨੀਅਰ ਆਗੂ ਕੁਮਾਰ ਵਿਸ਼ਵਾਸ ਨੂੰ ਵੀ ਰਾਜ ਸਭਾ ਦੀ ਟਿਕਟ ਮਿਲਣ ਦੀ ਆਸ ਸੀ, ਉਸ ਨੂੰ ਵੀ ਨਿਰਾਸ਼ਾ ਹੀ ਮਿਲੀ ਹੈ ਅਤੇ ਉਸ ਨੇ ਵੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ ਸਨ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …