ਕਰਜ਼ਾ ਮੁਆਫ ਕਰਾਉਣ ਲਈ ਵੱਡੇ ਜ਼ਿਮੀਦਾਰ ਮੂਹਰੇ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਕਸਬਾ ਜੈਤੋ ਦੇ ਪਿੰਡ ਰਾਮੇਆਣਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਕੈਪਟਨ ਸਰਕਾਰ ਵੱਲੋਂ ਕਰਜ਼ ਮੁਆਫ਼ੀ ਸਕੀਮ ਤਹਿਤ ਢਾਈ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਨਾਂ ਵੀ ਮੁਆਫੀ ਵਾਲੀ ਸੂਚੀ ਵਿੱਚ ਪਾ ਦਿੱਤੇ ਗਏ। ਕਿਸਾਨਾਂ ਦਾ ਰੋਹ ਉਸ ਸਮੇਂ ਹੋਰ ਵੀ ਭੜਕ ਗਿਆ ਜਦੋਂ ਸਹਿਕਾਰੀ ਸਭਾ ਦੇ ਸਕੱਤਰ ਤੇ ਉਸ ਦੇ ਭਤੀਜਿਆਂ ਦਾ ਨਾਂ ਵੀ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਦਾ ਪਤਾ ਲੱਗਾ। ਉਕਤ ਸਕੱਤਰ ਤਕਰੀਬਨ 10 ਏਕੜ ਜ਼ਮੀਨ ਦਾ ਮਾਲਕ ਹੈ। ਚੇਤੇ ਰਹੇ ਕਿ 7 ਜਨਵਰੀ ਨੂੰ ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕਰਨਾ ਹੈ।
ਦੂਜੇ ਪਾਸੇ ਪੰਜਾਬ ਦੇ ਸਹਿਕਾਰੀ ਬੈਂਕਾਂ ਨੇ ਹੁਣ ਆਪਣੀ ਕਰਜ਼ਾ ਵਸੂਲੀ ਲਈ ਧਰਨੇ ਦੀ ਨੀਤੀ ਅਪਣਾ ਲਈ ਹੈ। ਇਸ ਕੜੀ ਵਜੋਂ ਬੈਂਕ ਮੁਲਾਜ਼ਮਾਂ ਨੇ ਬਰਨਾਲਾ ਦੀ ਹਿੰਦ ਮੋਟਰਜ਼ ਦੀ ਮਾਲਕਣ ਤੇ ਅਕਾਲੀ ਦਲ ਦੀ ਆਗੂ ਬੀਬੀ ਰਜਿੰਦਰ ਕੌਰ ਦੇ ਘਰ ਅੱਗੇ ਧਰਨਾ ਦਿੱਤਾ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …