ਪੁਲਿਸ ਕਰ ਰਹੀ ਹੈ ਮਾਮਲੇ ਸਬੰਧੀ ਜਾਂਚ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਖ਼ੁਦਕੁਸ਼ੀ ਮਾਮਲੇ ਵਿੱਚ ਇੰਦਰਪ੍ਰੀਤ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਇਨ੍ਹਾਂ 11 ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, ਦਵਿੰਦਰ ਸੰਧੂ, ਇੰਦਰਪ੍ਰੀਤ ਸਿੰਘ ਆਨੰਦ, ਗੁਰਸੇਵਕ ਸਿੰਘ, ਹਰੀ ਸਿੰਘ ਸੰਧੂ, ਭਾਗ ਸਿੰਘ ਅਣਖੀ, ਨਿਰਮਲ ਸਿੰਘ ਅਤੇ ਰਵਿੰਦਰ ਕੌਰ ਦੇ ਨਾਮ ਸ਼ਾਮਲ ਹਨ। ਪ੍ਰਭਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਇਨ੍ਹਾਂ ਗਿਆਰਾਂ ਵਿਅਕਤੀਆਂ ਦੇ ਕਾਰਨ ਹੀ ਉਸ ਦੇ ਪਿਤਾ ਨੇ ਖ਼ੁਦਕੁਸ਼ੀ ਕੀਤੀ ਹੈ। ਕਿਉਂਕਿ ਉਸ ਦੇ ਪਿਤਾ ਉੱਤੇ ਝੂਠੇ ਇਲਜ਼ਾਮ ਇਨ੍ਹਾਂ ਵਿਅਕਤੀਆਂ ਵੱਲੋਂ ਹੀ ਲਗਾਏ ਗਏ ਸਨ। ਇਨ੍ਹਾਂ 11 ਵਿਅਕਤੀਆਂ ਵਿੱਚ ਉਸ ਸਕੂਲ ਦੀ ਪ੍ਰਿੰਸੀਪਲ ਵੀ ਸ਼ਾਮਲ ਹੈ ਜਿਸ ਨੇ ਚਰਨਜੀਤ ਸਿੰਘ ਚੱਢਾ ਉੱਤੇ ਜਿਸਮਾਨੀ ਸ਼ੋਸ਼ਣ ਕਰਨ ਅਤੇ ਇੰਦਰਪ੍ਰੀਤ ਸਿੰਘ ਚੱਢਾ ਉੱਤੇ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਸਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

