5.1 C
Toronto
Friday, October 17, 2025
spot_img
Homeਭਾਰਤਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਤੋਂ ਪੰਜ...

ਪੰਚਕੂਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਤੋਂ ਪੰਜ ਘੰਟੇ ਹੋਈ ਪੁੱਛ-ਪੜਤਾਲ

ਪੰਚਕੂਲਾ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ਵਿੱਚ ਐਸਆਈਟੀ ਵੱਲੋਂ ਗੁਰਮੀਤ ਰਾਮ ਰਹੀਮ ਦੇ ਕੁੜਮ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਨੂੰ ਪੁੱਛ-ਪੜਤਾਲ ਲਈ ਪੰਚਕੂਲਾ ਦੇ ਸੈਕਟਰ 20 ਦੇ ਥਾਣੇ ਵਿੱਚ ਬੁਲਾਇਆ ਗਿਆ ਸੀ। ਲਗਪਗ ਪੰਜ ਘੰਟੇ ਚੱਲੀ ਇਸ ਪੁੱਛ-ਪੜਤਾਲ ਵਿੱਚ ਹਰਮਿੰਦਰ ਜੱਸੀ ਤੋਂ ਏਸੀਪੀ ਮੁਕੇਸ਼ ਮਲਹੋਤਰਾ ਦੀ ਅਗਆਈ ਵਾਲੀ ਐਸਆਈਟੀ ਨੇ ਹਿੰਸਾ ਨਾਲ ਸਬੰਧਤ ਸਵਾਲ ਪੁੱਛੇ। ਜੱਸੀ ਨੇ ਪੁੱਛ-ਪੜਤਾਲ ਤੋਂ ਬਾਅਦ ਮੀਡੀਆ ਵੱਲੋਂ ਪੁੱਛੇ ਬਹੁਤੇ ਸਵਾਲਾਂ ਦਾ ਜਵਾਬ ਦੇਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਉੱਤੇ ਪੂਰਾ ਭਰੋਸਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ 25 ਅਗਸਤ ਨੂੰ ਉਹ ਪੰਚਕੂਲਾ ਵਿੱਚ ਨਹੀਂ ਸਨ। ਉਨ੍ਹਾਂ ‘ਤੇ ਕੋਈ ਦੋਸ਼ ਨਹੀਂ ਹੈ ਅਤੇ ਉਹ ਸਿਰਫ਼ ਜਾਂਚ ਵਿੱਚ ਸ਼ਾਮਲ ਹੋਣ ਲਈ ਆਏ ਹਨ। ਜਾਂਚ ਤੋਂ ਬਾਅਦ ਏਸੀਪੀ ਮੁਕੇਸ਼ ਮਲਹੋਤਰਾ ਨੇ ਦੱਸਿਆ ਕਿ ਹਰਮਿੰਦਰ ਜੱਸੀ ਨੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੋ ਵੀ ਗੱਲਾਂ ਹਰਮਿੰਦਰ ਜੱਸੀ ਨੇ ਉਨ੍ਹਾਂ ਨੂੰ ਦੱਸੀਆਂ ਹਨ, ਉਨ੍ਹਾਂ ਦੀ ਪੜਤਾਲ ਕੀਤੀ ਜਾਵੇਗੀ।

RELATED ARTICLES
POPULAR POSTS