18.6 C
Toronto
Thursday, September 24, 2026
spot_img
Homeਪੰਜਾਬਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾ

ਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾ

ਹਾਈਕੋਰਟ ਨੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਬਾਰੇ ਸੁਣਾਇਆ ਫੈਸਲਾਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 90ਵਿਆਂ ਦੇ ਦਹਾਕੇ ਵਿੱਚ ਖਾੜਕੂਵਾਦ ਦੌਰਾਨ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਖ਼ਿਲਾਫ਼ ਤੁਰੰਤ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ। ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਕਾਇਮ ਰੱਖਦੇ ਹੋਏ ਹਾਈਕੋਰਟ ਨੇ ਆਪਣੇ ਫ਼ੈਸਲੇ ਦੀ 77 ਪੰਨਿਆਂ ਵਾਲੀ ਰਿਪੋਰਟ ਵਿੱਚ 50 ਪੁਲਿਸ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੇ ਹੁਕਮ ਦਿੱਤੇ ਹਨ।
ਜਸਟਿਸ ਸੁਰਿੰਦਰ ਗੁਪਤਾ ਨੇ ਪੰਜਾਬ ਸਰਕਾਰ ਦੀ ਉਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਪੁਲਿਸ ਅਧਿਕਾਰੀਆਂ ਨੇ 90 ਦੇ ਦਹਾਕੇ ਦੌਰਾਨ ਪੰਜਾਬ ਨੂੰ ਖਾੜਕੂਵਾਦ ਦੀ ਹਨ੍ਹੇਰੀ ਵਿੱਚੋਂ ਕੱਢਣ ਲਈ ਆਪਣੀ ਜਾਨ ਜੋਖ਼ਮ ਵਿੱਚ ਪਾਈ ਸੀ।

RELATED ARTICLES
POPULAR POSTS