0.9 C
Toronto
Sunday, October 26, 2025
spot_img
Homeਹਫ਼ਤਾਵਾਰੀ ਫੇਰੀਹਰਿਆਣਾ ਵੱਲੋਂ ਮਤਾ ਪਾਸ

ਹਰਿਆਣਾ ਵੱਲੋਂ ਮਤਾ ਪਾਸ

1-26ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕੀਤਾ ਜਾਵੇ ਚੰਡੀਗੜ੍ਹ ਏਅਰਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕਿਹਾ ਹੈ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਰੱਖਿਆ ਜਾਵੇ। ਸ਼ਹੀਦ ਦੇ ਨਾਂ ‘ਤੇ ਅੱਡੇ ਦਾ ਨਾਂ ਰੱਖਣ ਲਈ ਮਤੇ ਦੀ ਇਕ ਕਾਪੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜੀ ਜਾਵੇਗੀ। ਹਰਿਆਣਾ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਰੱਖਣ ਲਈ ਮਤਾ ਪੇਸ਼ ਕੀਤਾ ਜਿਸ ਨੂੰ ਮੈਂਬਰਾਂ ਨੇ ਮੇਜ ਥਪਥਪਾ ਕੇ ਪਾਸ ਕਰ ਦਿੱਤਾ। ਮਤਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜਣ ਤੋਂ ਬਾਅਦ ਵੀ ਇਕ ਰੇੜਕਾ ਬਰਕਰਾਰ ਰਹੇਗਾ ਕਿ ਅੱਡੇ ਦਾ ਨਾਂ ਚੰਡੀਗੜ੍ਹ ਜਾਂ ਮੁਹਾਲੀ ਵਿੱਚੋ ਕਿਹੜਾ ਹੋਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਅੱਡੇ ਲਈ ਜ਼ਮੀਨ ਪੰਜਾਬ ਸਰਕਾਰ ਨੇ ਦਿੱਤੀ ਹੈ ਤੇ ਇਸ ਲਈ ਇਸ ਨਾਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਹੋਣਾ ਚਾਹੀਦਾ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਪੰਜਾਬ ਦੇ ਬਰਾਬਰ ਹੀ ਹਵਾਈ ਅੱਡੇ ਲਈ ਪੈਸੇ ਦਿੱਤੇ ਹਨ ਤੇ ਇਸ ਲਈ ਅੱਡੇ ਦਾ ਚੰਡੀਗੜ੍ਹ ਹੀ ਰਹਿਣਾ ਚਾਹੀਦਾ ਹੈ।

RELATED ARTICLES
POPULAR POSTS