Breaking News
Home / ਪੰਜਾਬ / ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਮੁਲਾਜ਼ਮਾਂ ਦਾ ਗੁੱਸਾ ਵਧਿਆ

ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਐਲਾਨ ਤੋਂ ਮੁਲਾਜ਼ਮਾਂ ਦਾ ਗੁੱਸਾ ਵਧਿਆ

10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ‘ਚ ਦਿੱਤਾ ਧਰਨਾ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਰੋਸ ਵਜੋਂ ਅੱਜ ਬਿਜਲੀ ਬੋਰਡ ਨਾਲ ਸਬੰਧਤ 10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ਦੇ ਘਨ੍ਹੱਈਆ ਚੌਕ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਹੋਈਆਂ।
ਪ੍ਰਦਰਸ਼ਨਕਾਰੀਆਂ ਨੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਚੇਤੇ ਰਹੇ ਕਿ ਥਰਮਲ ਦੇ ‘ਕੱਚੇ-ਕਾਮੇ’ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਵੀ ਬੈਠੇ ਹਨ। ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਹੀਂ ਜੇਕਰ ਹੁਣ ਵੀ ਸਰਕਾਰ ਨੇ ਸਾਡੀ ਕੋਈ ਗੱਲ ਨਾ ਸੁਣੀ ਤਾਂ ਉਹ 18 ਜਨਵਰੀ ਨੂੰ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਦੇ ਘਰ ਦੇ ਬਾਹਰ ਵਿਸ਼ਾਲ ਧਰਨਾ ਦੇਣਗੇ। ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ 7 ਫਰਵਰੀ ਨੂੰ ਲੋਕਾਂ ਨੂੰ ਲਾਮਬੰਦ ਕਰਕੇ ਮੁੱਖ ਮੰਤਰੀ ਦੇ ਘਰ ਮੋਤੀ ਮਹਿਲ ਵੱਲ ਨੂੰ ਕੂਚ ਕੀਤਾ ਜਾਏਗਾ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।