ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੁੜ ਚਾਰਾਜੋਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਨਗੇ। ਜੀਐਸਟੀ ਲਾਗੂ ਹੋਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਲੰਗਰ ‘ਤੇ ਪ੍ਰਤੀ ਸਾਲ ਤਕਰੀਬਨ 10 ਕਰੋੜ ਵਾਧੂ ਤਾਰਨੇ ਪੈਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸਿੱਖ ਸੰਸਥਾਵਾਂ ਅਤੇ ਐਨਡੀਏ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲੰਗਰ ਨੂੰ ਜੀਐਸਟੀ ਮੁਕਤ ਕਰਨ ਦੀ ਮੰਗ ਕੀਤੀ ਗਈ ਹੈ ਪਰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਹੈ ਕਿ ਉਹ ਲੰਗਰ ਨੂੰ ਜੀਐਸਟੀ ਮੁਕਤ ਕਰਾਉਣ ਲਈ ਜਲਦੀ ਵੱਡੇ ਪੱਧਰ ‘ਤੇ ਮੁਹਿੰਮ ਛੇੜਨਗੇ। ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਜੀਐਸਟੀ ਕੌਂਸਲ ਦੇ ਨੁਮਾਇੰਦਿਆਂ ਤੱਕ ਪਹੁੰਚ ਕਰੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …