Breaking News
Home / ਭਾਰਤ / ਬਹਿਰੀਨ ਵਿਚ ਰਾਹੁਲ ਗਾਂਧੀ ਦਾ ਜ਼ੋਰਦਾਰ ਸਵਾਗਤ

ਬਹਿਰੀਨ ਵਿਚ ਰਾਹੁਲ ਗਾਂਧੀ ਦਾ ਜ਼ੋਰਦਾਰ ਸਵਾਗਤ

ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਰਾਹੁਲ ਦੀ ਪਹਿਲੀ ਵਿਦੇਸ਼ ਯਾਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਰਵਾਸੀ ਭਾਰਤੀਆਂ ਤੱਕ ਪਹੁੰਚ ਬਣਾਉਣ ਦੇ ਯਤਨਾਂ ਤਹਿਤ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਬਹਿਰੀਨ ਪਹੁੰਚ ਗਏ। ਖਾੜੀ ਦੇਸ਼ਾਂ ਵਿਚ ਸਭ ਤੋਂ ਜ਼ਿਆਦਾ ਕਰੀਬ 35 ਲੱਖ ਪਰਵਾਸੀ ਭਾਰਤੀ ਰਹਿ ਰਹੇ ਹਨ। ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਰਾਹੁਲ ਗਾਂਧੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਕਿਹਾ ਕਿ ਬਹਿਰੀਨ ਪਹੁੰਚਣ ‘ਤੇ ਰਾਹੁਲ ਗਾਂਧੀ ਦਾ ਜ਼ੋਰਦਾਰ ਸਵਾਗਤ ਹੋਇਆ ਹੈ। ਰਾਹੁਲ ਗਾਂਧੀ ਦੇ ਸਵਾਗਤ ਲਈ ਪ੍ਰਸੰਸਕ ਹਵਾਈ ਅੱਡੇ ‘ਤੇ ਪਹੁੰਚ ਗਏ। ਰਾਹੁਲ ਗਾਂਧੀ ਨੇ ਬਹਿਰੀਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੁਆਰਾ ਲਿਖੀਆਂ ਕਿਤਾਬਾਂ ਵੀ ਭੇਟ ਕੀਤੀਆਂ। ਰਾਹੁਲ ਗਾਂਧੀ ਇਥੇ ਗਲੋਬਲ ਆਰਗੇਨਾਈਜੇਸ਼ਨ ਦੇ ਤਿੰਨ ਦਿਨਾ ਸਮਾਗਮਾਂ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋ ਰਹੇ ਹਨ। ਇਸ ਸਮਾਗਮ ਵਿਚ 50 ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …