ਕਿਹਾ, ਮਨਪ੍ਰੀਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਤਰੀ ਪਦ ਤੋਂ ਲਾਂਭੇ ਕੀਤਾ ਜਾਵੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਬੁਰੀ ਵਿੱਤੀ ਹਾਲਤ ਦਾ ਬਹਾਨਾ ਬਣਾਕੇ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਕਰਨ ਤੋਂ ਭੱਜ ਰਹੇ ਹਨ। ਵਿੱਤ ਮੰਤਰੀ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ 4 ਸਾਲ ਵਿੱਤ ਮੰਤਰੀ ਸਨ। ਮਨਪ੍ਰੀਤ ਸਿੰਘ ਬਾਦਲ ਨੇ ਹੀ ਪੰਜਾਬ ਕਾਂਗਰਸ ਦਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਸੀ। ਜਿਸ ਤਹਿਤ ਕਿਸਾਨਾਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨਾ ਸੀ। ਪਰ ਹੁਣ ਕਿਸਾਨਾਂ ਦਾ ਨਾਮਾਤਰ ਕਰਜ਼ਾ ਹੀ ਮਾਫ਼ ਕੀਤਾ ਜਾ ਰਿਹਾ ਹੈ।

