ਕਿਹਾ, ਕੈਨੇਡਾ ‘ਚ ਸਾਡੀ ਸਰਕਾਰ ਬਣੀ ਤਾਂ ਵਿਦੇਸ਼ੀ ਲਾੜਿਆਂ ਹੱਥੋਂ ਸਤਾਈਆਂ ਕੁੜੀਆਂ ਦੇ ਹੱਕ ਵਿਚ ਬਣੇਗਾ ਕਾਨੂੰਨ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਕੈਨੇਡਾ ਦੀ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੋਬ ਸਰੋਆ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਸਰੋਆ ਦਾ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਤੋਂ ਬਾਅਦ ਬੌਬ ਸਰੋਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਨੇਡਾ ਅੰਦਰ ਲਿਬਰਲ ਪਾਰਟੀ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੁਲਾਈ 2018 ਤੋਂ ਭੰਗ ਵਰਗੇ ਨਸ਼ੇ ਨੂੰ ਕਾਨੂੰਨੀ ਤੌਰ ‘ਤੇ ਮਾਨਤਾ ਦਿੱਤੀ ਜਾ ਰਹੀ ਹੈ। ਇਹ ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋ ਜਾਣ ਵਾਲੇ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਕੇ ਭੇਜਣ ਤਾਂ ਕਿ ਉਹ ਅਜਿਹੀਆਂ ਅਲਾਮਤਾਂ ਤੋਂ ਬਚ ਸਕਣ। ਉਨ੍ਹਾਂ ਕੈਨੇਡਾ ਜਾਣ ਦੇ ਚਾਹਵਾਨ ਬੱਚਿਆਂ ਦੇ ਮਾਪਿਆਂ ਨੂੰ ਸੁਚੇਤ ਕੀਤਾ ਕਿ ਉਹ ਝੂਠੇ ਏਜੰਟਾਂ ਦੇ ਜਾਲ ਵਿਚ ਨਾ ਫਸਣ।
ਉਨ੍ਹਾਂ ਕਿਹਾ ਕਿ 2019 ਵਿਚ ਕੈਨੇਡਾ ਵਿਚ ਆਮ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਵਿਦੇਸ਼ੀ ਲਾੜਿਆਂ ਤੋਂ ਸਤਾਈਆਂ ਕੁੜੀਆਂ ਦੇ ਹੱਕ ਵਿਚ ਸਖਤ ਕਾਨੂੰਨ ਬਣਾਇਆ ਜਾਵੇਗਾ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …