ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ
ਮਾਨਸਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ ਦੇ ਤਕਰੀਬਨ 47 ਹਜ਼ਾਰ ਕਿਸਾਨਾਂ ਨੂੰ ਰਾਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ। ਸਮਾਗਮ ਵਿੱਚ ਮੁੱਖ ਮੰਤਰੀ ਨੇ ਸੰਕੇਤਕ ਤੌਰ ‘ਤੇ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ 47 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਪੈਸਾ ਪਹੁੰਚ ਗਿਆ ਹੈ। ਪੰਜਾਬ ਸਰਕਾਰ ਛੇਤੀ ਹੀ ਅਜਿਹੇ ਹੋਰ ਸਮਾਗਮ ਕਰੇਗੀ ਤਾਂ ਜੋ ਰਾਜ ਦੇ ਹਰੇਕ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਸਰਕਾਰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦਾ ਵੀ ਉਪਰਾਲਾ ਕਰੇਗੀ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …