6.4 C
Toronto
Saturday, November 8, 2025
spot_img
Homeਪੰਜਾਬਅਮਰੀਕਾ ਦੇ 96 ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦੇ ਦਾਖਲੇ 'ਤੇ ਪਾਬੰਦੀ

ਅਮਰੀਕਾ ਦੇ 96 ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ

ਕੈਨੇਡਾ ਅਤੇ ਇੰਗਲੈਂਡ ਵਿਚ ਵੀ ਹੋ ਚੁੱਕੇ ਹਨ ਅਜਿਹੇ ਫੈਸਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਕੁਝ ਦਿਨ ਪਹਿਲਾਂ ਕੈਨੇਡਾ ਦੇ ਉਨਟਾਰੀਓ ਸੂਬੇ ਦੀਆਂ 15 ਗੁਰਦੁਆਰਾ ਕਮੇਟੀਆਂ ਨੇ ਮੀਟਿੰਗ ਕਰਕੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਸੀ। ਇਸ ਤੋਂ ਬਾਅਦ ਹੁਣ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਹਿੰਮਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਜਾਂ ਸਮਾਜਿਕ ਤੇ ਧਾਰਮਿਕ ਸਮਾਗਮਾਂ ਵਿੱਚ ਵੀ ਹਿੱਸਾ ਲੈਣ ਤੋਂ ਰੋਕਿਆ ਜਾਵੇਗਾ। ਇਸ ਤੋਂ ਪਹਿਲਾਂ ਇੰਗਲੈਂਡ ਵਿਚ ਵੀ ਸਿੱਖ ਸੰਸਥਾਵਾਂ ਨੇ ਭਾਰਤੀ ਅਧਿਕਾਰੀਆਂ ਦੇ ਗੁਰਦੁਆਰਿਆਂ ਵਿਚ ਦਾਖਲ ਹੋਣ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਹੈ।

RELATED ARTICLES
POPULAR POSTS