Breaking News
Home / ਭਾਰਤ / ਸੁਪਰੀਮ ਕੋਰਟ ਦਾ ਫੈਸਲਾ

ਸੁਪਰੀਮ ਕੋਰਟ ਦਾ ਫੈਸਲਾ

ਸਿਨੇਮਾਘਰਾਂ ਵਿਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਉਣਾ ਜ਼ਰੂਰੀ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ ਨੂੰ ਜ਼ਰੂਰੀ ਬਣਾਏ ਜਾਣ ਦੇ ਮਾਮਲੇ ਵਿਚ ਆਪਣੇ ਰੁਖ ਵਿਚ ਤਬਦੀਲੀ ਕੀਤੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ ਨੂੰ ਫਿਲਹਾਲ ਜ਼ਰੂਰੀ ਨਾ ਬਣਾਏ। ਕੇਂਦਰ ਸਰਕਾਰ ਦੇ ਦਾਖਲ ਹਲਫਨਾਮੇ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਹੁਣ ਸਿਨੇਮਾ ਘਰਾਂ ਵਿਚ ਰਾਸ਼ਟਰੀ ਗੀਤ ਜ਼ਰੂਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ 23 ਅਕਤੂਬਰ 2017 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਸਿਨੇਮਾ ਘਰਾਂ ਅਤੇ ਹੋਰ ਸਥਾਨਾਂ ‘ਤੇ ਰਾਸ਼ਟਰੀ ਗੀਤ ਵਜਾਉਣਾ ਜ਼ਰੂਰੀ ਹੈ ਜਾਂ ਨਹੀਂ, ਇਹ ਉਹ ਤੈਅ ਕਰਨ। ਇਸ ਸੰਬੰਧ ਵਿਚ ਕੋਈ ਵੀ ਸਰਕੂਲਰ ਜਾਰੀ ਕੀਤਾ ਜਾਵੇ ਤਾਂ ਸੁਪਰੀਮ ਕੋਰਟ ਦੇ ਅੰਤ੍ਰਿਮ ਆਦੇਸ਼ ਤੋਂ ਪ੍ਰਭਾਵਿਤ ਨਾ ਹੋਵੇ। ਕੋਰਟ ਨੇ ਇਹ ਵੀ ਕਿਹਾ ਕਿ ਇਹ ਵੀ ਦੇਖਣਾ ਚਾਹੀਦਾ ਕਿ ਸਿਨੇਮਾਘਰ ਵਿਚ ਲੋਕ ਮਨੋਰੰਜਨ ਲਈ ਜਾਂਦੇ ਹਨ, ਅਜਿਹੇ ਵਿਚ ਦੇਸ਼ ਭਗਤੀ ਦਾ ਕੀ ਪੈਮਾਨਾ ਹੋਵੇ, ਇਸ ਲਈ ਕੋਈ ਰੇਖਾ ਤੈਅ ਹੋਣੀ ਚਾਹੀਦੀ ਹੈ?

Check Also

ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ

ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ …