ਦਿਨੋਂ-ਦਿਨ ਕਿਸਾਨ ਖੁਦਕੁਸ਼ੀਆਂ ਦਾ ਵਧਦਾ ਜਾ ਰਿਹਾ ਹੈ ਰੁਝਾਨ
ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਪੰਜਾਬ ਵਿਚ ਵੱਖ-ਵੱਖ ਥਾਈਂ ਤਿੰਨ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਵਿੱਚ ਇਕ ਕਿਸਾਨ ਨੇ 30 ਲੱਖ ਰੁਪਏ ਦੇ ਵੱਡੇ ਕਰਜ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਨਜ਼ਦੀਕੀ ਤੇ ਅਜ਼ਾਦੀ ਘੁਲਾਟੀਏ ਊਧਮ ਸਿੰਘ ਦਾ ਪੋਤਰਾ ਸੀ। ਮ੍ਰਿਤਕ ਕਿਸਾਨ ਗੁਰਦੇਵ ਸਿੰਘ 10 ਕਿੱਲੇ ਜ਼ਮੀਨ ਦਾ ਮਾਲਕ ਸੀ।
ਇਸੇ ਤਰ੍ਹਾਂ ਸੰਗਰੂਰ ਦੇ ਲੌਂਗੋਵਾਲ ਨੇੜਲੇ ਪਿੰਡ ਲੋਹਾ ਖੇੜਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲਈ ਹੈ। ਲੰਘੀ ਰਾਤ ਕਿਸਾਨ ਹਰਵਿੰਦਰ ਸਿੰਘ ਨੇ ਜ਼ਹਿਰੀਲੀ ਸਪਰੇਅ ਪੀ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਕਿਸਾਨ ਸਿਰ ਤਕਰੀਬਨ 7 ਲੱਖ ਰੁਪਏ ਦਾ ਕਰਜ਼ਾ ਸੀ, ਪਰ ਸਰਕਾਰ ਨੇ ਸਿਰਫ 90 ਹਜ਼ਾਰ ਦਾ ਕਰਜ਼ਾ ਹੀ ਮੁਆਫ ਕੀਤਾ ਸੀ। ਚਾਉਕੇ ਨੇੜਲੇ ਪਿੰਡ ਪਿੱਥੋ ਦੇ ਕਿਸਾਨ ਬੂਟਾ ਸਿੰਘ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …