-7.7 C
Toronto
Friday, January 23, 2026
spot_img
Homeਪੰਜਾਬਕੈਪਟਨ ਸਰਕਾਰ ਖਿਲਾਫ ਕਿਸਾਨ 19 ਜਨਵਰੀ ਤੋਂ ਮੋਰਚਾ ਖੋਲ੍ਹਣਗੇ

ਕੈਪਟਨ ਸਰਕਾਰ ਖਿਲਾਫ ਕਿਸਾਨ 19 ਜਨਵਰੀ ਤੋਂ ਮੋਰਚਾ ਖੋਲ੍ਹਣਗੇ

ਕਿਹਾ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਹੋਵੇ

ਬਰਨਾਲਾ/ਬਿਊਰੋ ਨਿਊਜ਼

ਪੰਜਾਬ ਸਰਕਾਰ ਵੱਲੋਂ ਕੀਤੀ ਕਰਜ਼ ਮੁਆਫੀ ਤੋਂ ਅਸੰਤੁਸ਼ਟ ਕਿਸਾਨਾਂ ਨੇ ਪੂਰਾ ਕਰਜ਼ਾ ਮੁਆਫ ਕਰਵਾਉਣ ਲਈ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬਰਨਾਲਾ ਵਿੱਚ ਮੀਟਿੰਗ ਕੀਤੀ। ਯੂਨੀਅਨਾਂ ਦਾ ਕਹਿਣਾ ਹੈ ਕਿ ਲੋੜਵੰਦ ਕਿਸਾਨ ਕਰਜ਼ਾ ਮੁਆਫੀ ਦੀ ਸੂਚੀ ਵਿਚੋਂ ਬਾਹਰ ਰਹਿ ਗਏ ਹਨ ਅਤੇ ਪਿੰਡਾਂ ਵਿਚ ਵੀ ਤਕਰਾਰ ਦਾ ਮਾਹੌਲ ਬਣਦਾ ਜਾ ਰਿਹਾ ਹੈ।

ਮੀਟਿੰਗ ਵਿੱਚ ਇਸ ਕਰਜ਼ਾ ਮੁਆਫੀ ਨੂੰ ਲੰਗੜੀ ਕਰਜ ਮੁਆਫੀ ਕਰਾਰ ਦਿੰਦਿਆਂ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 19 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਡੀ.ਸੀ. ਦਫਤਰਾਂ ਨੂੰ ਘੇਰਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਨੇਤਾ ਦਰਸ਼ਨ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਬਲਕਿ ਪੂਰਾ ਖ਼ਤਮ ਹੋਣਾ ਚਾਹੀਦਾ ਹੈ।

RELATED ARTICLES
POPULAR POSTS