Breaking News
Home / ਭਾਰਤ / 1984 ਸਿੱਖ ਕਤਲੇਆਮ ਦੇ 186 ਕੇਸਾਂ ਦੀ ਹੋਵੇਗੀ ਮੁੜ ਜਾਂਚ

1984 ਸਿੱਖ ਕਤਲੇਆਮ ਦੇ 186 ਕੇਸਾਂ ਦੀ ਹੋਵੇਗੀ ਮੁੜ ਜਾਂਚ

ਸੁਪਰੀਮ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦਾ ਕੀਤਾ ਗਠਨ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਵਿਚ ਦਿੱਲੀ ਵਿਖੇ ਹੋਏ ਸਿੱਖ ਵਿਰੋਧੀ ਕਤਲੇਅਆਮ ਸਬੰਧੀ 241 ਕੇਸ ਐੱਸ.ਆਈ.ਟੀ. ਨੇ ਬਿਨਾ ਜਾਂਚ ਕੀਤੇ ਬੰਦ ਕਰ ਦਿੱਤੇ ਸਨ। ਹੁਣ ਸੁਪਰੀਮ ਕੋਰਟ ਨੇ ਉਨ੍ਹਾਂ 241 ਕੇਸਾਂ ਵਿਚੋਂ 186 ਕੇਸਾਂ ਦੀ ਮੁੜ ਤੋਂ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਇਹ ਹੁਕਮ ਮੋਨੀਟਰਿੰਗ ਕਮੇਟੀ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਦਿੱਤੇ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਕੇਸਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਕਿ ਇਨ੍ਹਾਂ ਕੇਸਾਂ ਨੂੰ ਦੁਬਾਰਾ ਤੋਂ ਖੋਲ੍ਹ ਕੇ ਜਾਂਚ ਕਰੇਗੀ। ਚੇਤੇ ਰਹੇ ਕਿ 1984 ਸਿੱਖ ਵਿਰੋਧੀ ਕਤਲੇਆਮ ਦੌਰਾਨ ਵੱਡੀ ਗਿਣਤੀ ਵਿਚ ਸਿੱਖਾਂ ਦਾ ਕਤਲ ਹੋਇਆ ਸੀ।
ਸੁਪਰੀਮ ਕੋਰਟ ਨੇ ਤਿੰਨ ਮੈਂਬਰੀ ਐੱਸ.ਆਈ.ਟੀ. ਵਿਚ ਹਾਈਕੋਰਟ ਦੇ ਇਕ ਸੇਵਾਮੁਕਤ ਜੱਜ, ਇਕ ਸੇਵਾਮੁਕਤ ਆਈ.ਪੀ.ਐੱਸ. ਅਧਿਕਾਰੀ ਅਤੇ ਇਕ ਆਈ.ਪੀ.ਐੱਸ. ਅਫਸਰ ਸ਼ਾਮਲ ਕਰਨ ਲਈ ਕਿਹਾ ਹੈ।

Check Also

ਇੰਡੀਗੋ ਏਅਰਲਾਈਨਜ਼ ਦੇ ਬੁਕਿੰਗ ਸਿਸਟਮ ’ਚ ਆਈ ਖਰਾਬੀ

ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ …