ਕਿਹਾ, ਇਤਿਹਾਸਕ ਤੇ ਵਿਰਾਸਤੀ ਯਾਦਗਾਰਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾਮੁਹਾਲੀ/ਬਿਊਰੋ ਨਿਊਜ਼
ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦਾ ਦੌਰਾ ਕਰਦਿਆਂ ਇਥੇ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਅਤੇ ਇਸ ਥਾਂ ਦੇ ਵਿਕਾਸ ਲਈ 24 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸਿੱਧੂ ਨੇ ਐਲਾਨ ਕੀਤਾ ਕਿ ਯਾਦਗਾਰ ਨਾਲ ਜੋੜਦੀ ਸੜਕ ਦੇ ਨਵੀਨੀਕਰਨ ਲਈ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤਰਫੋਂ 12 ਲੱਖ ਰੁਪਏ ਅਤੇ ਯਾਦਗਾਰ ਦੇ ਸੁੰਦਰੀਕਰਨ ਤੇ ਸੈਲਾਨੀਆਂ ਨੂੰ ਸੁਵਿਧਾਵਾਂ ਦੇਣ ਲਈ ਉਹ ਆਪਣੇ ਨਿੱਜੀ ਅਖਤਿਆਰੀ ਕੋਟੇ ਵਿੱਚੋਂ 12 ਲੱਖ ਰੁਪਏ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿੱਚ ਇਤਿਹਾਸਕ ਤੇ ਵਿਰਾਸਤੀ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋ ਦੇਸ਼ ਤੇ ਵਿਦੇਸ਼ ਤੋਂ ਵੀ ਸੈਲਾਨੀ ਵੱਡੀ ਗਿਣਤੀ ਵਿੱਚ ਪੰਜਾਬ ਆਉਣ।
Home / ਪੰਜਾਬ / ਨਵਜੋਤ ਸਿੱਧੂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਲਈ 24 ਲੱਖ ਰੁਪਏ ਦੇਣ ਦਾ ਐਲਾਨ
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …