ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਅਦਾਲਤ ਵਿੱਚ ਅਦਾਕਾਰ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ਖਿਲਾਫ ਐਸਸੀ/ਐਸੀਟੀ ਐਕਟ ਤਹਿਤ ਮਾਮਲਾ ਦਾਇਰ ਕੀਤਾ ਗਿਆ ਹੈ। ਲੁਧਿਆਣਾ ਦੇ ਵਕੀਲ ਨਰਿੰਦਰ ਆਦੀਆ ਨੇ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਸੱਭਰਵਾਲ ਦੀ ਅਦਾਲਤ ਵਿੱਚ ਇਹ ਮਾਮਲਾ ਦਾਇਰ ਕੀਤਾ ਹੈ। ਆਦੀਆ ਨੇ ਇਲਜ਼ਾਮ ਲਾਇਆ ਹੈ ਕਿ 2012 ਵਿੱਚ ਸਲਮਾਨ ਤੇ ਸ਼ਿਲਪਾ ਸ਼ੈਟੀ ਨੇ ਫਿਲਮ ਪ੍ਰਮੋਸ਼ਨ ਦੌਰਾਨ ‘ਭੰਗੀ’ ਸ਼ਬਦ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੀਓਗ੍ਰਾਫਰ ਡਾਂਸ ਕਰਨ ਦੇ ਸਟੈਪ ਦੱਸ ਰਿਹਾ ਸੀ, ਉਸ ਵੇਲੇ ਉਨ੍ਹਾਂ ਕਿਹਾ ਸੀ ਕਿ ਉਹ ਸਟੈਪ ਵਿੱਚ ਭੰਗੀ ਲੱਗ ਰਹੇ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋਈ ਹੈ। ਇਸ ਮਾਮਲੇ ਦੀ ਸੁਣਵਾਈ 12 ਜਨਵਰੀ ਹੋਵੇਗੀ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …