ਕਿਹਾ, ਰੇਤ ਖੁਦਾਈ ਮਾਮਲੇ ਦੀ ਸੀਬੀਆਈ ਜਾਂਚ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਮਾਫੀਆ ਤੇ ਸਿਆਸਤਦਾਨਾਂ ਵਿਚਲੀ ਗੰਢਤੁੱਪ ਨਾਲ ਹੋ ਰਹੀ ਗੈਰਕਾਨੂੰਨੀ ਰੇਤ ਖੁਦਾਈ ਦੀ ਜਾਂਚ ਸੀ.ਬੀ.ਆਈ. ਹਵਾਲੇ ਕੀਤੀ ਜਾਵੇ। ਇਹ ਗੱਲ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਹੀ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ ਸ਼ਰੇਆਮ ਗੈਰਕਾਨੂੰਨੀ ਰੇਤ ਖੁਦਾਈ ਦੀ ਗੱਲ ਮੰਨੇ ਜਾਣ ਤੋਂ ਬਾਅਦ ਖਹਿਰਾ ਨੇ ਇਹ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖ਼ੁਦ ਕਾਂਗਰਸ ਸਰਕਾਰ ਦੇ ਮੰਤਰੀ ਨੇ ਮੰਨਿਆ ਕਿ ਮਾਈਨਿੰਗ ਮਾਫੀਆ ਨੇ ਹੁਣ ਬਿਆਸ ਤੇ ਰਾਵੀ ਦੇ ਕੰਢਿਆਂ ਉੱਪਰਲੀ ਪੰਚਾਇਤੀ ਜਮੀਨਾਂ ਉੱਪਰ ਕਬਜ਼ਾ ਕਰਕੇ ਮਾਈਨਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਵਿਧਾਨ ਸਭਾ ਸੈਸ਼ਨ ਵਿੱਚ ਵੀ ਉਠਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਅੱਖਾਂ ਬੰਦ ਕਰ ਰੱਖੀਆਂ ਹਨ। ਕੈਪਟਨ ਜਾਣਦੇ ਹਨ ਕਿ ਜਦ ਵੀ ਨਿਰਪੱਖ ਤੇ ਅਜ਼ਾਦ ਜਾਂਚ ਕਰਵਾਈ ਗਈ ਤਾਂ ਉਨ੍ਹਾਂ ਦਾ ਚਹੇਤਾ ਮੰਤਰੀ ਰਾਣਾ ਗੁਰਜੀਤ ਸਿੰਘ ਇਸ ਦਾ ਸਭ ਤੋਂ ਪਹਿਲਾ ਸ਼ਿਕਾਰ ਬਣੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …