ਕੈਪਟਨ ਅਮਰਿੰਦਰ ਨੇ ਇਕ ਲੱਖ ਤੋਂ ਵੱਧ ਹੋਰ ਕੇਸਾਂ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ ਜੋ 31 ਜਨਵਰੀ ਤੋਂ ਪਹਿਲਾਂ ਪੰਜਾਬ ਭਰ ਦੇ ਕਿਸਾਨਾਂ ਨੂੰ ਵੰਡੀ ਜਾਵੇਗੀ।ઠਇਹ ਐਲਾਨ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਚੇਤੇ ਰਹੇ ਕਿ ਲੰਘੀ 7 ਜਨਵਰੀ ਨੂੰ 47000 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਸਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਜ਼ਾ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਯੋਗ ਕਿਸਾਨ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …