ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। ਅਦਾਲਤ ਨੇ ਅਗਲੀ ਸੁਣਵਾਈ 21 ਫਰਵਰੀ ‘ਤੇ ਪਾ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਹਨੀਪ੍ਰੀਤ ਨੇ ਅੱਜ ਸੁਣਵਾਈ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਈ ਵਾਰ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ ਮੈਂ ਛੇਤੀ ਹੀ ਬਾਹਰ ਆਵਾਂਗੀ। ਪੰਚਕੂਲਾ ਹਿੰਸਾ ਮਾਮਲੇ ਵਿਚ ਅੱਜ ਹਨੀਪ੍ਰੀਤ ਸਮੇਤ 15 ਮੁਲਜ਼ਮਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …