Breaking News
Home / ਪੰਜਾਬ / ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

ਆਈ.ਏ.ਐਸ. ਅਫਸਰ ਦੀ ਧੀ ਨਾਲ ਕੀਤੀ ਸੀ ਛੇੜਛਾੜ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂઠਅਦਾਲਤ ਨੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੇ ਉਸ ਦੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਮਾਮਲਾ 3 ਤੇ 4 ਅਗਸਤ 2017 ਦੀ ਰਾਤ ਦਾ ਹੈ। ਵਰਣਿਕਾ ਕੁੰਡੂ ਨੇ ਵਿਕਾਸ ਬਰਾਲਾ ਤੇ ਉਸ ਦੇ ਦੋਸਤ ‘ਤੇ ਪਿੱਛਾ ਕਰਨ ਤੇ ਅਗ਼ਵਾ ਕਰਨ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ 9 ਅਗਸਤ ਨੂੰ ਪੁੱਛਗਿੱਛ ਲਈ ਸੈਕਟਰ 26 ਦੇ ਥਾਣੇ ਸੱਦੇ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …