ਦਸ ਦਿਨਾਂ ਦੇ ਅੰਦਰ-ਅੰਦਰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਅਸ਼ਲੀਲ ਵੀਡੀਓ ਮਾਮਲੇ ਵਿੱਚ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਜ਼ਿਲ੍ਹਾ ਐਡੀਸ਼ਨਲ ਸੈਸ਼ਨ ਜੱਜ ਨੇ ਜ਼ਮਾਨਤ ਦਿੰਦਿਆਂ ਕਿਹਾ ਹੈ ਕਿ ਉਹ 10 ਦਿਨਾਂ ਦੇ ਅੰਦਰ-ਅੰਦਰ ਜਾਂਚ ਵਿੱਚ ਸ਼ਾਮਲ ਹੋਣ। ਜ਼ਿਕਰਯੋਗ ਹੈ ਕਿ ਚਰਨਜੀਤ ਚੱਢਾ ਖਿਲਾਫ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਉਹ ਪੁਲਿਸ ਦੀ ਗ੍ਰਿਫਤ ਤੋਂ ਦੂਰ ਸੀ ਪਰ ਉਸ ਦੇ ਬੇਟੇ ਇੰਦਰਪ੍ਰੀਤ ਚੱਢਾ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਚੱਢਾ ਨੇ ਅਦਾਲਤ ਕੋਲੋਂ 10 ਜਨਵਰੀ ਤੱਕ ਅਗਾਊਂ ਜ਼ਮਾਨਤ ਲਈ ਸੀ। ਇਸ ਦੀ ਮਿਆਦ ਲੰਘੇ ਕੱਲ੍ਹ ਬੁੱਧਵਾਰ ਨੂੰ ਖਤਮ ਹੋ ਗਈ ਸੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …