5.7 C
Toronto
Tuesday, October 28, 2025
spot_img
Homeਪੰਜਾਬਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦੇ ਗੁਰਦੁਆਰਿਆਂ ਦੇ ਸਮਾਗਮਾਂ 'ਚ ਭਾਰਤੀ ਅਧਿਕਾਰੀਆਂ 'ਤੇ...

ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦੇ ਗੁਰਦੁਆਰਿਆਂ ਦੇ ਸਮਾਗਮਾਂ ‘ਚ ਭਾਰਤੀ ਅਧਿਕਾਰੀਆਂ ‘ਤੇ ਲਾਈ ਪਾਬੰਦੀ ਤੋਂ ਕੈਪਟਨ ਅਮਰਿੰਦਰ ਨਰਾਜ਼

ਕਿਹਾ, ਅਜਿਹਾ ਫੈਸਲਾ ਸਿੱਖੀ ਸਿਧਾਂਤਾਂ ਦੇ ਉਲਟ
ਚੰਡੀਗੜ੍ਹ/ਬਿਊਰੋ ਨਿਊਜ਼
ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਜਦੋਂ ਅਮਰੀਕਾ ਦੇ ਗੁਰਦੁਆਰਾ ਸੰਗਠਨਾਂ ਨੇ ਵੀ ਭਾਰਤੀ ਅਧਿਕਾਰੀਆਂ ‘ਤੇ ਉੱਥੋ ਦੇ ਗੁਰਦੁਆਰਿਆਂ ਵਿਚ ਦਖ਼ਲ ਅੰਦਾਜੀ ਕਰਨ ‘ਤੇ ਰੋਕ ਲਾਈ ਤਾਂ ਇਸ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਰਾਜ਼ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਭਾਵੇਂ ਸਿੱਖ ਹੈ ਜਾਂ ਨਹੀਂ ਹੈ, ਗੁਰੂ ਘਰ ਵਿੱਚ ਨਤਮਸਤਕ ਹੋਣ ਜਾਂ ਲੰਗਰ ਪ੍ਰਸਾਦ ਛਕਣ ਲਈ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਜ਼ਿਕਰਯੋਗ ਹੈ ਕਿ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਦੇ ਗੁਰਦੁਆਰਿਆਂ ਵਿਚ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਭਾਰਤੀ ਅਧਿਕਾਰੀਆਂ ਖਿਲਾਫ ਫੈਸਲਾ ਲਿਆ ਕਿ ਉਹ ਗੁਰਦੁਆਰਾ ਸਾਹਿਬ ਨਾਲ ਸਬੰਧਤ ਸਮਾਗਮ ਵਿਚ ਹਿੱਸਾ ਨਹੀਂ ਲੈਣਗੇ। ਬਲਕਿ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਸਕਦੇ ਹਨ ਅਤੇ ਗੁਰਬਾਣੀ ਸੁਣ ਸਕਦੇ ਹਨ।

RELATED ARTICLES
POPULAR POSTS