ਕਿਹਾ, ਕਤਲੇਆਮ ‘ਚ ਸੱਜਣ ਕੁਮਾਰ ਤੇ ਧਰਮ ਦਾਸ ਸ਼ਾਸਤਰੀ ਦੀ ਸੀ ਸ਼ਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼
1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਸਬੰਧੀ 186 ਮਾਮਲਿਆਂ ਦੀ ਦੁਬਾਰਾ ਜਾਂਚ ਹੋਣੀ ਹੈ। ਇਹ ਐਲਾਨ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੈਪਟਨ ਨੇ ਕਤਲੇਆਮ ਵਿਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦੀ ਭੂਮਿਕਾ ਹੋਣ ਦੀ ਵੀ ਗੱਲ ਕਹੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਦਾ ਨਾਂ ਲੈਣ ਵਿਚ ਬਹੁਤ ਦੇਰੀ ਕਰ ਦਿੱਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਸ਼ਲਾਘਾ ਕਰਦੇ ਹਨ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …