ਵਾਸ਼ਿੰਗਟਨ : ਭਾਰਤੀ ਸੂਚਨਾ ਤਕਨਾਲੋਜੀ ਪੇਸ਼ੇਵਰਾਂ ਲਈ ਇਹ ਰਾਹਤ ਵਾਲੀ ਖਬਰ ਹੈ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਅਜਿਹੀ ਕਿਸੇ ਵੀ ਤਜਵੀਜ਼ ‘ਤੇ ਵਿਚਾਰ ਨਹੀਂ ਕਰ ਰਿਹਾ, ਜਿਸ ਵਿਚ ਐਚ-1 ਬੀ ਵੀਜ਼ੇ ਵਾਲਿਆਂ ਨੂੰ ਵਤਨ ਪਰਤਣ ‘ਤੇ ਮਜਬੂਰ ਕੀਤਾ ਜਾਵੇ। ਟਰੰਪ ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਐਚ-1 ਬੀ ਵੀਜ਼ਾ ਦੀ ਨੀਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾ (ਯੂਐਸਸੀਆਈਐਸ) ਵਲੋਂ ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਇਸ ਤਰ੍ਹਾਂ ਦੀਆਂ ਖਬਰਾਂ ਆ ਰਹੀਆਂ ਸਨ ਕਿ ਟਰੰਪ ਪ੍ਰਸ਼ਾਸਨ ਐਚ-1 ਬੀ ਵੀਜ਼ਾ ਨਿਯਮਾਂ ਨੂੰ ਸਖਤ ਬਣਾਉਣ ‘ਤੇ ਵਿਚਾਰ ਕਰ ਰਿਹਾ ਹੈ। ਯੂਐਸਸੀਆਈਐਸ ਨੇ ਕਿਹਾ ਕਿ ਅਮਰੀਕਾ ਆਪਣੇ 21ਵੀਂ ਸਦੀ ਦੇ ਮੁਕਾਬਲੇਬਾਜ਼ੀ ਕਾਨੂੰਨ (ਏਸੀ 21) ਦੀ ਧਾਰਾ 104 ਸੀ ਦੀ ਭਾਸ਼ਾ ‘ਚ ਕੋਈ ਤਬਦੀਲੀ ਨਹੀਂ ਕਰ ਰਿਹਾ।
7.50 ਲੱਖ ਭਾਰਤੀਆਂ ਨੂੰ ਹੋਵੇਗਾ ਫਾਇਦਾ : ਟਰੰਪ ਦੇ ਇਸ ਐਲਾਨ ਮਗਰੋਂ ਅਮਰੀਕਾ ਵਿਚ ਨੌਕਰੀ ਕਰ ਰਹੇ 7.50 ਲੱਖ ਭਾਰਤੀਆਂ ਨੂੰ ਫਾਇਦਾ ਹੋਵੇਗਾ। ਦਰਅਸਲ ਟਰੰਪ ਨੇ ਕੁਝ ਦਿਨ ਪਹਿਲਾਂ ਐਚ-1 ਬੀ ਵੀਜ਼ਾ ਨੀਤੀ ਵਿਚ ਤਬਦੀਲੀ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਨਿਯਮਾਂ ਦੀ ਸਖਤੀ ਨਾਲ ਉਥੇ ਕੰਮ ਕਰ ਰਹੇ ਭਾਰਤੀਆਂ ਸਾਹਮਣੇ ਮੁਸੀਬਤ ਖੜ੍ਹੀ ਹੋ ਜਾਣੀ ਸੀ ਅਤੇ ਉਨ੍ਹਾਂ ਨੂੰ ਦੇਸ਼ ਛੱਡਣਾ ਪੈ ਸਕਦਾ ਸੀ।
ਕੀ ਹੈ ਐਚ-1 ਬੀ ਵੀਜ਼ਾ : ਐਚ-1 ਬੀ ਵੀਜ਼ਾ ਅਜਿਹੇ ਵਿਦੇਸ਼ੀ ਪੇਸ਼ੇਵਰ ਲੋਕਾਂ ਲਈ ਜਾਰੀ ਕੀਤਾ ਜਾਂਦਾ ਹੈ ਜੋ ਕਿਸੇ ਖਾਸ ਖੇਤਰ ਵਿਚ ਹੁਨਰਮੰਦ ਹੁੰਦੇ ਹਨ। ਇਸਦੇ ਲਈ ਆਮ ਤੌਰ ‘ਤੇ ਉਚ ਸਿੱਖਿਆ ਦੀ ਲੋੜ ਹੁੰਦੀ ਹੈ। ਕੰਪਨੀ ਨੂੰ ਆਪਣੇ ਮੁਲਾਜ਼ਮਾਂ ਲਈ ਐਚ-1ਬੀ ਵੀਜ਼ਾ ਲਈ ਇਮੀਗਰੇਸ਼ਨ ਵਿਭਾਗ ਨੂੰ ਅਰਜ਼ੀ ਦੇਣੀ ਪੈਂਦੀ ਹੈ। ਇਸ ਨੂੰ 1990 ਵਿਚ ਤਤਕਾਲੀਨ ਰਾਸ਼ਟਰਪਤੀ ਜਾਰਜ ਬੁਸ਼ ਨੇ ਸ਼ੁਰੂ ਕੀਤਾ ਸੀ। ਇਸ ਵੀਜ਼ੇ ਤਹਿਤ ਅਮਰੀਕੀ ਤਕਨੀਕੀ ਕੰਪਨੀਆਂ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਦੀ ਭਰਤੀ ਕਰਦੀਆਂ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …