16.6 C
Toronto
Sunday, September 28, 2025
spot_img
Homeਹਫ਼ਤਾਵਾਰੀ ਫੇਰੀਪਹਿਲੇ ਗੇੜ 'ਚ 47 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ਼, ਦੂਜੇ ਗੇੜ 'ਚ...

ਪਹਿਲੇ ਗੇੜ ‘ਚ 47 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ਼, ਦੂਜੇ ਗੇੜ ‘ਚ ਸਵਾ ਲੱਖ ਨੂੰ ਰਾਹਤ ਦੀ ਤਿਆਰੀ

ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ 31 ਜਨਵਰੀ ਤੋਂ ਪਹਿਲਾਂ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ ਅਤੇ ਜੋ 31 ਜਨਵਰੀ ਤੋਂ ਪਹਿਲਾਂ ਪੰਜਾਬ ਭਰ ਦੇ ਕਿਸਾਨਾਂ ਨੂੰ ਵੰਡੀ ਜਾਵੇਗੀ।ઠਇਹ ਐਲਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ। ਚੇਤੇ ਰਹੇ ਕਿ ਲੰਘੀ 7 ਜਨਵਰੀ ਨੂੰ 47000 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਸਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਜ਼ਾ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਯੋਗ ਕਿਸਾਨ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

RELATED ARTICLES
POPULAR POSTS