ਨਵੀਂ ਦਿੱਲੀ : ਆਧਾਰ ਕਾਰਡ ਦੀ ਸੁਰੱਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਨੂੰ ਦੇਖਦੇ ਹੋਏ ਇਸ ਵਿਚ ਕੁਝ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਆਧਾਰ ਕਾਰਡ ਅਤੇ ਇਸਦੀ ਵਰਤੋਂ ਨੂੰ ਲੈ ਕੇ ਯੂਨੀਕ ਆਈਡੈਂਟਿਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂਆਈਡੀਏਆਈ) ਢਾਂਚਾਗਤ ਬਦਲਾਅ ਕਰਨ ਜਾ ਰਿਹਾ ਹੈ। ਇਸ ਤਹਿਤ ਵਰਚੂਅਲ ਆਈਡੀ ਦੀ ਸ਼ੁਰੂਆਤ ਕੀਤੀ ਜਾਵੇਗੀ। ਹੁਣ ਸਹੂਲਤਾਂ ਦਾ ਲਾਭ ਲੈਣ ਲਈ 12 ਅੰਕਾਂ ਵਾਲਾ ਆਧਾਰ ਨੰਬਰ ਦੇਣਾ ਲਾਜ਼ਮੀ ਨਹੀਂ ਹੋਵੇਗਾ। ਇਸ ਦੇ ਬਦਲੇ ਲੋਕ ਵਰਚੂਅਲ ਆਈਡੀ ਦੀ ਵਰਤੋਂ ਕਰ ਸਕਣਗੇ। ਇਹ ਵਰਚੂਅਲ ਆਈਡੀ 16 ਅੰਕਾਂ ਦੀ ਹੋਵੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …