Breaking News
Home / ਪੰਜਾਬ / ਕਾਂਗਰਸ ਦੀ ਮੀਟਿੰਗ ‘ਚ ਦਿਖਿਆ ਰੌਲਾ-ਗੌਲਾ

ਕਾਂਗਰਸ ਦੀ ਮੀਟਿੰਗ ‘ਚ ਦਿਖਿਆ ਰੌਲਾ-ਗੌਲਾ

Congress Meeting Raula copy copyਚੋਣ ਮਨੋਰਥ ਪੱਤਰ ‘ਤੇ ਰਾਏ ਲੈਣ ਲਈ ਰੱਖੀ ਗਈ ਮੀਟਿੰਗ ‘ਚੋਂ ਪ੍ਰਸ਼ਾਂਤ ਕਿਸ਼ੋਰ ਬਗੈਰ ਸੰਬੋਧਨ ਕੀਤੇ ਚਲੇ ਗਏ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਪੰਜਾਬ ਕਾਂਗਰਸ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਵਰਕਰਾਂ ਕੋਲੋਂ ਰਾਏ ਲੈਣ ਵਾਸਤੇ ਰੱਖੀ ਗਈ ਮੀਟਿੰਗ ਬੁੱਧਵਾਰ ਨੂੰ ਗ਼ੈਰ ਅਨੁਸ਼ਾਸਨ ਅਤੇ ਆਪੋਧਾਪੀ ਦੀ ਭੇਟ ਚੜ੍ਹ ਗਈ। ਸ਼ਹਿਰੀ ਇਕਾਈ ਦੀ ਮੀਟਿੰਗ ਦੌਰਾਨ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਬਿਨਾ ਕੁਝ ਬੋਲੇ ਹੀ ਵਾਪਸ ਚਲੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਵਰਕਰਾਂ ਨੂੰ ਵਾਰ-ਵਾਰ ਅਨੁਸ਼ਾਸਨ ਵਿੱਚ ਰਹਿਣ ਅਤੇ ਸੰਜਮ ਨਾਲ ਆਪਣੀ ਗੱਲ ਕਹਿਣ ਦੀ ਤਾਕੀਦ ਕੀਤੀ ਪਰ ਇਸ ਦੇ ਬਾਵਜੂਦ ਮੀਟਿੰਗ ਵਿੱਚ ਗ਼ੈਰ ਅਨੁਸ਼ਾਸਨੀ ਮਾਹੌਲ ਬਣਿਆ ਰਿਹਾ। ਇਹ ਮੀਟਿੰਗ ਡੇਢ ਘੰਟੇ ਵਿੱਚ ਹੀ ਨਿੱਬੜ ਗਈ ਜਦੋਂ ਕਿ ਸਾਬਕਾ ਮੁੱਖ ਮੰਤਰੀ ਵੀ ਖੁੱਲ੍ਹ ਕੇ ਨਾ ਬੋਲੇ। ਕੈਪਟਨ ਨੇ ਆਖਿਆ ਕਿ ਕਾਂਗਰਸ ਸਰਕਾਰ ਆਉਣ ‘ਤੇ ਲੋਕਪਾਲ ਦੀ ਨਿਯੁਕਤੀ ਕੀਤੀ ਜਾਵੇਗੀ, ਜਿਸ ਦੇ ਘੇਰੇ ਵਿੱਚ ਮੁੱਖ ਮੰਤਰੀ ਵੀ ਸ਼ਾਮਲ ਹੋਵੇਗਾ। ਉਨ੍ਹਾਂ ਆਖਿਆ ਕਿ ਉਪਰ ਤੋਂ ਲੈ ਕੇ ਹੇਠਾਂ ਤੱਕ ਸਮੁੱਚੀ ਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇਗਾ। ਵਰਕਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਵਾਰ ਟਿਕਟਾਂ ਦੀ ਵੰਡ ਸਮੇਂ ਤੋਂ ਪਹਿਲਾਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਦੀ ਚੋਣ ਬਾਰੇ ਵਰਕਰਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਆਖਿਆ ਕਿ ਕੇਂਦਰੀ ਹਾਈਕਮਾਂਡ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ, ਉਸ ਦਾ ਉਹ ਦਿਲੋਂ ਸਮਰਥਨ ਕਰਨਗੇ। ਵਰਕਰਾਂ ਨੇ ਕਾਂਗਰਸ ਦੀ ਇਕ ਪਰਿਵਾਰ ਵਿੱਚੋਂ ਸਿਰਫ਼ ਇਕ ਜੀਅ ਨੂੰ ਟਿਕਟ ਦੇਣ ਅਤੇ ਵਿਧਾਇਕਾਂ ਨੂੰ ਚੇਅਰਮੈਨੀਆਂ ਨਾ ਦੇਣ ਦੇ ਫ਼ੈਸਲਿਆਂ ਦਾ ਸਮਰਥਨ ਕੀਤਾ।ਕਾਂਗਰਸ ਦੇ ਐਸਸੀ ਤੇ ਬੀਸੀ ਸੈੱਲ ਨਾਲ ਜੁੜੇ ਵਰਕਰਾਂ ਨੂੰ ਕੈਪਟਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਹੋਵੇਗਾ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …