ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਰਾਜਧਾਨੀ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿਚ ਮੰਤਰੀ ਮੰਡਲ ਦੀ ਬੈਠਕ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਨੇ ਦਿੱਲੀ ਦੇ ਰਹਿਣ ਵਾਲੇ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਸਿਸੋਦੀਆ ਨੇ ਦੱਸਿਆ ਕਿ ਤੀਰਥ ਯਾਤਰੀਆਂ ਨੂੰ ਏ. ਸੀ.ਬੱਸਾਂ ਰਾਹੀਂ ਇਹ ਯਾਤਰਾ ਕਰਵਾਈ ਜਾਵੇਗੀ। ઠਤਿੰਨ ਦਿਨ ਅਤੇ ਦੋ ਰਾਤਾਂ ਦੀ ਯਾਤਰਾ ਵਿਚ ਸਰਕਾਰ ਹੋਟਲ ਵਿਚ ਰਹਿਣ, ਬੱਸ ਅਤੇ ਭੋਜਨ ਦਾ ਖਰਚਾ ਚੁੱਕਣ ਦੇ ਨਾਲ ਹੀ ਨਾਗਰਿਕ ਦਾ ਦੋ ਲੱਖ ਰੁਪਏ ਦਾ ਬੀਮਾ ਵੀ ਕਰਵਾਏਗੀ।
Check Also
ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ
ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : …