ਚੰਡੀਗੜ੍ਹ/ਬਿਊਰੋ ਨਿਊਜ਼ : ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਸੱਦੇ ‘ਤੇ ਮੰਗਲਵਾਰ ਨੂੰ ਸਥਾਨਕ ਲੋਕ, ਸਮਾਜਿਕ ਕਾਰਕੁਨ ਤੇ ਸਿਆਸੀ ਆਗੂ ਸੈਕਟਰ-17 ਵਿਚ ਇਕੱਠੇ ਹੋਏ ਤੇ ਆਧਾਰ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਵਿਚ ਨਾਕਾਮ ਰਹਿਣ ‘ਤੇ ਯੂਆਈਡੀਏਆਈ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਜ਼ਿਕਰਯੋਗ ਹੈ ਆਧਾਰ ਡੇਟਾ ਵਿਚ ਸੰਨ੍ਹ ਲੱਗਣ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਯੂਆਈਏਡੀਆਈ ਵੱਲੋਂ ਦਿ ਟ੍ਰਿਬਿਊਨ ਦੀ ਪੱਤਰਕਾਰ ਖ਼ਿਲਾਫ਼ ਕੇਸ ਦਰਜ ਕਰਾਇਆ ਗਿਆ ਹੈ।
ਇਸ ਰੋਸ ਮੁਜ਼ਾਹਰੇ ਨੂੰ ਪੰਜਾਬ ਸਰਕਾਰ ਨੇ ਵੀ ਹਮਾਇਤ ਦਿੱਤੀ ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਰੋਸ ਮੁਜ਼ਾਹਰੇ ਵਿਚ ਸ਼ਿਰਕਤ ਕੀਤੀ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਆਧਾਰ ਡੇਟਾ ਵਿਚ ਸੰਨ੍ਹ ਲੱਗਣੀ ਮੋਦੀ ਸਰਕਾਰ ਦੇ ਰਾਜ ਅੰਦਰ ਸਭ ਤੋਂ ਵੱਡਾ ਘੁਟਾਲਾ ਸੀ ਤੇ ਅਥਾਰਿਟੀ ਇਸ ਘਟਨਾ ਨੂੰ ਸਾਈਬਰ ਅਪਰਾਧ ਨਹੀਂ ਮੰਨ ਰਹੀ। ਉਨ੍ਹਾਂ ਕਿਹਾ ਕਿ ਡੇਟਾ ਦੀ ਸੁਰੱਖਿਆ ਲਈ ਜ਼ਿੰਮੇਵਾਰ ਯੂਆਈਏਡੀਆਈ ਦੇ ਸੀਈਓ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। ਅਰਥਸ਼ਾਸਤਰੀ ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਆਧਾਰ ਡੇਟਾ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਕਾਰਨ ਲੋਕਾਂ ਦਾ ਯੂਆਈਏਡੀਆਈ ਤੇ ਕੇਂਦਰ ਸਰਕਾਰ ਤੋਂ ਭਰੋਸਾ ਟੁੱਟਿਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …