ਗੈਰਕਾਨੂੰਨੀ ਪਹੁੰਚ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ; ਰਿਪੋਰਟਰ ਤੋਂ ਹੋਵੇਗੀ ਪੁੱਛਗਿਛ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ਟ੍ਰਿਬਿਊਨ, ਉਸ ਦੀ ਪੱਤਰਕਾਰ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਆਧਾਰ ਡੇਟਾ ਤੱਕ ਗੈਰਕਾਨੂੰਨੀ ਪਹੁੰਚ ਦੇ ਮਾਮਲੇ ਵਿੱਚ ਦਰਜ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਸੀਪੀ ਸੰਦੀਪ ਲਾਂਬਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਿਊਜ਼ ਰਿਪੋਰਟ ਤੋਂ ਅਜਿਹਾ ਕਰਨ ਵਾਲੇ ਤਿੰਨ ਵਿਅਕਤੀਆਂ ਦੇ ਨਾਵਾਂ ਦੀ ਜਾਣਕਾਰੀ ਮਿਲੀ ਹੈ। ਪੁਲਿਸ ਡੇਟਾ ਤੱਕ ਗੈਰਕਾਨੂੰਨੀ ਪਹੁੰਚ ਹਾਸਲ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ। ਜੁਆਇੰਟ ਕਮਿਸ਼ਨਰ ਆਲੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਟ੍ਰਿਬਿਊਨ ਦੀ ਰਿਪੋਰਟਰ ਰਚਨਾ ਖਹਿਰਾ ਦੀ ਭੂਮਿਕਾ ਨੂੰ ਸਕਾਰਾਤਮਕ ਨਜ਼ਰੀਏ ਨਾਲ ਦੇਖ ਰਹੀ ਹੈ ਅਤੇ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ, ”ਅਸੀਂ ਚਾਹੁੰਦੇ ਹਾਂ ਕਿ ਉਹ ਗਵਾਹ ਬਣੇ ਕਿਉਂਕਿ ਉਸ ਕੋਲ ਇਸ ਸਬੰਧੀ ਪੂਰੇ ਸਬੂਤ ਹਨ।” ਉਨ੍ਹਾਂ ਕਿਹਾ ਕਿ ਉਹ ਡਾਟਾਬੇਸ ਤੱਕ ਪਹੁੰਚ ਦੇਣ ਵਾਲੀ ਲੌਗ ਇਨ ਆਈ ਡੀ ਬਣਾਉਣ ਵਾਲੇ ਤੋਂ ਵੀ ਪੁੱਛਗਿਛ ਕਰਨ ਦੀ ਤਿਆਰੀ ਕਰ ઠ ઠਰਹੀ ਹੈ। ਜ਼ਿਕਰਯੋਗ ਹੈ ਕਿ ਸਾਈਬਰ ਅਪਰਾਧ ਸ਼ਾਖਾ ਨੇ ਐਤਵਾਰ ਨੂੰ ਯੂਨੀਕ ਆਇਡੈਂਟੀਫਿਕੇਸ਼ਨ ਆਫ ਇੰਡੀਆ (ਯੂਆਈਡੀਏਆਈ) ਦੇ ਇਕ ਅਫਸਰ ਵੱਲੋਂ ਆਧਾਰ ਡੇਟਾ ਨੂੰ ਸੰਨ ਸਬੰਧੀ ਟ੍ਰਿਬਿਊਨ ਦੀ ਰਿਪੋਰਟ ਦੇ ਅਧਾਰ ‘ਤੇ ਐਫਆਈਆਰ ਦਰਜ ਕਰਾਈ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਟੀਮ ਨੇ ਯੂਆਈਡੀਏਆਈ ਤੋਂ ਕੁਝ ਜਾਣਕਾਰੀ ਮੰਗੀ ਸੀ ਪਰ ਉਨ੍ਹਾਂ ਨੂੰ ਦਿੱਤੀ ਗਈ ਜਾਣਕਾਰੀ ਅਧੂਰੀ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਉਹ ਪੱਤਰਕਾਰ ਨੂੰ ਗ੍ਰਿਫ਼ਤਾਰ ਕਰਨ ‘ਤੇ ਵਿਚਾਰ ਨਹੀਂ ਕਰ ਰਹੇ। ਉਸ ਤੋਂ ਸਿਰਫ਼ ਪੁੱਛਗਿਛ ਕੀਤੀ ਜਾਵੇਗੀ। ਉਨ੍ਹਾਂ ਇਸ ਗੱਲ ਦੇ ਕੋਈ ਸੰਕੇਤ ਨਹੀਂ ਦਿੱਤੇ ਕਿ ਇਹ ਪੁੱਛਗਿਛ ਕਦੋਂ ਅਤੇ ਕਿੱਥੇ ਹੋਵੇਗੀ। ਇਕ ਹੋਰ ਜਾਂਚ ਅਧਿਕਾਰੀ ਨੇ ਦੱਸਿਆ ਐਫਆਈਆਰ ਵਿੱਚ ਨਾਮਜ਼ਦ ਹਰ ਇਕ ਵਿਅਕਤੀ ਉਦੋਂ ਤਕ ਮੁਲਜ਼ਮ ਨਹੀਂ ਹੈ, ”ਜਦੋਂ ਤਕ ਉਸ ਖ਼ਿਲਾਫ਼ ਨਿਰਪੱਖ ਅਤੇ ਪੂਰੀ ਜਾਂਚ ਨਹੀਂ ਹੋ ਜਾਂਦੀ ਅਤੇ ਉਹ ਕਾਨੂੰਨ ਦੀ ਨਿਗ੍ਹਾ ਵਿੱਚ ਕਸੂਵਾਰ ਸਾਬਤ ਨਹੀਂ ਹੋ ਜਾਂਦਾ।”
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …