Breaking News
Home / ਹਫ਼ਤਾਵਾਰੀ ਫੇਰੀ / ਮੁੰਬਈ ‘ਚ ਪਹਿਲੀ ਵਾਰ ਦੋ ਦਿਨਾ ਮਹਾਨ ਕੀਰਤਨ ਦਰਬਾਰ

ਮੁੰਬਈ ‘ਚ ਪਹਿਲੀ ਵਾਰ ਦੋ ਦਿਨਾ ਮਹਾਨ ਕੀਰਤਨ ਦਰਬਾਰ

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਪਰੰਪਰਾ ਮੁਤਾਬਕ ਗੁਰਿੰਦਰ ਸਿੰਘ ਬਾਵਾ ਸਨਮਾਨਿਤ
ਮੁੰਬਈ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਮੈਂਬਰ ਅਤੇ ਚੇਅਰਮੈਨ ਗੁਰਿੰਦਰ ਸਿੰਘ ਬਾਵਾ ਦੀ ਦੇਖ-ਰੇਖ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ 6 ਅਤੇ 7 ਜਨਵਰੀ ਨੂੰ ਇਕ ਮਹਾਨ ਕੀਰਤਨ ਸਮਾਗਮ ਐਸਜੀਪੀਸੀ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।
ਮੁੰਬਈ ਦੇ ਜੁਹੂ ਇਲਾਕੇ ਸਥਿਤ ਸੁਖਮਨੀ ਸੁਸਾਇਟੀ ਦੇ ਗੁਰਦੁਆਰਾ ਨਾਨਕ ਦਰਬਾਰ ਤੇ ਬੀਬੀ ਗੁਰਪ੍ਰੀਤ ਕੌਰ ਚੱਢਾ ਦੀ ਪ੍ਰਧਾਨਗੀ ਹੇਠ ਚੱਲ ਰਹੀ ਬਹੁ-ਚਰਚਿਤ ਸਮਾਜ ਸੇਵੀ ਸੰਸਥਾ ਗਲੋਬਲ ਪੰਜਾਬੀ ਫਾਊਂਡੇਸ਼ਨ ਦੇ ਪ੍ਰਬੰਧਕਾਂ ਨੇ ਕਰਵਾਏ ਇਸ ਦੋ ਦਿਨਾ ਮਹਾਨ ਕੀਰਤਨ ਦਰਬਾਰ ਸਮਾਗਮ ਨੂੰ ਦਿਨ-ਰਾਤ ਮਿਹਨਤ ਕਰਦਿਆਂ ਸਫਲਤਾ ਨਾਲ ਆਯੋਜਿਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪੰਥ ਪ੍ਰਸਿੱਧ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ, ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਬਲਕਾਰ ਸਿੰਘ ਬੀਰ ਲੁਧਿਆਣਾ ਵਾਲੇ, ਭਾਈ ਲਖਵਿੰਦਰ ਸਿੰਘ ਕੋਟਕਪੂਰਾ ਵਾਲੇ, ਸਥਾਨਕ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਮਸ਼ਹੂਰ ਗਾਇਕ ਮੀਕਾ ਸਿੰਘ, ਡਾ. ਜਸਪਿੰਦਰ ਨਰੂਲਾ ਅਤੇ ਵਰਲਡ ਪੰਜਾਬੀ ਐਸੋਸੀਏਸ਼ਨ ਦੇ ਪ੍ਰਧਾਨ ਪਦਮਸ੍ਰੀ ਵਿਰਕਮਜੀਤ ਸਿੰਘ ਸਾਹਨੀ ਨੇ ਗੁਰਬਾਣੀ ਕੀਰਤਨ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਬਾਬਾ ਜਯੋਤਿੰਦਰ ਸਿੰਘ, ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਆਦਿ ਧਾਰਮਿਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ‘ਤੇ ਪਹੁੰਚੀਆਂ।
ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਧਾਨ ਐਮ ਐਲ ਏ ਤਾਰਾ ਸਿੰਘ, ਸਾਬਕਾ ਐਮ ਪੀ ਤਰਲੋਚਨ ਸਿੰਘ, ਮੁੰਬਈ ਕਾਂਗਰਸ ਪ੍ਰਧਾਨ ਸੰਜੇ ਨਿਰੂਪਮ, ਸਾਬਕਾ ਐਮ ਐਲ ਏ ਅਸ਼ੋਕ ਜਾਧਵ, ਚਰਨ ਸਿੰਘ ਸਪਰਾ, ਸਮਿਤਾ ਠਾਕਰੇ ਅਤੇ ਹੋਰਨਾਂ ਤੋਂ ਇਲਾਵਾ ਮੁੰਬਈ ਦੀ ਫਿਲਮੀ ਦੁਨੀਆ ਦੇ ਸਿਤਾਰੇ ਜਤਿੰਦਰ, ਰਾਕੇਸ਼ ਰੌਸ਼ਨ, ਰਿਤਿਕ ਰੌਸ਼ਨ, ਕਬੀਰ ਬੇਦੀ, ਫਿਲਮ ਨਿਰਮਾਤਾ ਆਨੰਦ ਰਾਜ ਆਨੰਦ, ਸ਼ੀਬਾ, ਮੋਨਿਕਾ ਬੇਦੀ, ਗੁਲਸ਼ਨ ਗਰੋਵਰ, ਪੂਨਮ ਢਿੱਲੋਂ, ਗੈਵੀ ਚਾਹਲ, ਕਰਨ ਪਟੇਲ, ਉਰਵਸ਼ੀ ਰੋਟੇਲਾ, ਕੁਲਜਿੰਦਰ ਸਿੰਘ ਸ਼ਾਮਲ ਹੋਏ।
ਸਮਾਗਮ ਸਮਾਪਤੀ ਤੋਂ ਪਹਿਲਾਂ ਹਜ਼ੂਰ ਸਾਹਿਬ ਦੀ ਪਰੰਪਰਾ ਮੁਤਾਬਕ ਬੋਰਡ ਦੇ ਮੈਂਬਰਾਂ ਵਲੋਂ ਸ. ਗੁਰਿੰਦਰ ਸਿੰਘ ਬਾਵਾ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਹਰਭਜਨ ਕੌਰ ਬਾਵਾ ਦਾ ਸਨਮਾਨ ਕੀਤਾ ਗਿਆ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …