-0.9 C
Toronto
Wednesday, December 24, 2025
spot_img
Homeਪੰਜਾਬਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ...

ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ

ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਬਾਰੇ ਉਨ੍ਹਾਂ ਨੂੰ ਪਹਿਲਾਂ ਪਤਾ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਉੱਥੋਂ ਦੇ ਪ੍ਰਬੰਧਕਾਂ ਦੀ ਗ਼ਲਤੀ ਸੀ ਤੇ ਉਨ੍ਹਾਂ ਆਪਣੀ ਗ਼ਲਤੀ ਨੂੰ ਕਬੂਲ ਕਰਦਿਆਂ ਮੁਆਫੀ ਵੀ ਮੰਗ ਲਈ ਹੈ। ਉਨ੍ਹਾਂ ਇਹ ਗੱਲ ਮੰਨੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਤਿਤ ਸਿੱਖ ਵੱਲੋਂ ਕੀਰਤਨ ਕੀਤਾ ਜਾਣਾ ਮਰਿਆਦਾ ਦੇ ਖਿਲਾਫ ਹੈ। ਉਨ੍ਹਾਂ ਨੇ ਸਿੱਖ ਕਤਲੇਆਮ ਨਾਲ ਸਬੰਧਤ 186 ਕੇਸਾਂ ਦੀ ਮੁੜ ਜਾਂਚ ਕਰਵਾਉਣ ਦੇ ਹੁਕਮਾਂ ਦੀ ਸ਼ਲਾਘਾ ਕੀਤੀ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਾਰਾ 25ਬੀ ਵਿਚ ਸੋਧ ਹੋਣੀ ਚਾਹੀਦੀ ਹੈ ਕਿਉਕਿ ਸਿੱਖ ਇੱਕ ਵੱਖਰਾ ਧਰਮ ਹੈ। ਉਨ੍ਹਾਂ ਆਖਿਆ ਕਿ ਸੰਸਾਰ ਦੇ ਬਹੁਤ ਸਾਰੇ ਮੁਲਕ ਸਿੱਖਾਂ ਨੂੰ ਵੱਖਰੇ ਧਰਮ ਦਾ ਦਰਜਾ ਦੇ ਚੁੱਕੇ ਹਨ, ਪਰ ਭਾਰਤ ਵਿਚ ਹਾਲੇ ਤੱਕ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਦੱਸਿਆ ਜਾ ਰਿਹਾ ਹੈ।

RELATED ARTICLES
POPULAR POSTS