19.2 C
Toronto
Tuesday, October 7, 2025
spot_img
Homeਪੰਜਾਬਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂઠਅਦਾਲਤ ਨੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੇ ਉਸ ਦੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ 3 ਤੇ 4 ਅਗਸਤ 2017 ਦੀ ਰਾਤ ਦਾ ਹੈ। ਵਰਣਿਕਾ ਕੁੰਡੂ ਨੇ ਵਿਕਾਸ ਬਰਾਲਾ ਤੇ ਉਸ ਦੇ ਦੋਸਤ ‘ਤੇ ਪਿੱਛਾ ਕਰਨ ਤੇ ਅਗ਼ਵਾ ਕਰਨ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ 9 ਅਗਸਤ ਨੂੰ ਪੁੱਛਗਿੱਛ ਲਈ ਸੈਕਟਰ 26 ਦੇ ਥਾਣੇ ਸੱਦੇ ਵਿਕਾਸ ਬਰਾਲਾ ਤੇ ਉਸ ਦੇ ਦੋਸਤ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

RELATED ARTICLES
POPULAR POSTS