ਕੈਪਟਨ ਅਮਰਿੰਦਰ 23 ਮਾਰਚ ਨੂੰ ਮਿਊਜ਼ੀਅਮ ਨੂੰ ਕਰਨਗੇ ਲੋਕ ਅਰਪਣ
ਬੰਗਾ/ਬਿਊਰੋ ਨਿਊਜ਼ : ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸੱਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ (23 ਮਾਰਚ) ਸੂਬੇ ਵਿੱਚ ‘ਯੁਵਾ ਸ਼ਕਤੀ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 23 ਮਾਰਚ ਨੂੰ ਕੌਮੀ ਪੱਧਰ ‘ਤੇ ‘ਯੁਵਾ ਸ਼ਕਤੀ ਦਿਵਸ’ ਵਜੋਂ ਮਨਾਉਣ ਲਈ ਵੀ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਪੁਰਸਕਾਰ ਵੀ ਸਥਾਪਿਤ ਕੀਤਾ ਜਾਵੇਗਾ। ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਨੂੰ ਮੁਕੰਮਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ 2 ਕਰੋੜ ਰੁਪਏ ਦਾ ਚੈੱਕ ਵਿਧਾਇਕ ਅੰਗਦ ਸਿੰਘ ਤੇ ਈਓ ਨਵਾਂਸ਼ਹਿਰ ਨੂੰ ਸੌਂਪਦਿਆਂ ਉਨ੍ਹਾਂ ਆਖਿਆ ਕਿ ਮਿਊਜ਼ੀਅਮ ਦੇ ਆਲੇ-ਦੁਆਲੇ ਨੂੰ ਸੁੰਦਰ ਬਣਾਉਣ ਲਈ ਉਨ੍ਹਾਂ ਕੇਂਦਰ ਕੋਲੋਂ 8 ਕਰੋੜ ਰੁਪਏ ਦੀ ਮੰਗ ਵੀ ਰੱਖੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ 23 ਮਾਰਚ ਦੇ ਦਿਨ ਇਸ ਮਿਊਜ਼ੀਅਮ ਨੂੰ ਲੋਕ ਅਰਪਣ ਕਰਨਗੇ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …