ਪਰਲ ਗਰੁੱਪ ਦੇ ਕਰੋੜਪਤੀ ਐਮਡੀ ਦਾ ਵੀ ਕਰਜ਼ਾ ਮੁਆਫ, ਛੋਟੇ ਕਿਸਾਨ ਨਿਰਾਸ਼
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਲਹਿਰ ਚੱਲ ਰਹੀ ਹੈ। ਇਸੇ ਲਹਿਰ ਤਹਿਤ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਪਰਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਦਾ ਨਾਮ ਵੀ ਸ਼ਾਮਲ ਹੈ। ਲੋਕਾਂ ਨਾਲ ਠੱਗੀ ਕਰਨ ਦੇ ਇਲਜ਼ਾਮ ਤਹਿਤ ਜੇਲ੍ਹ ਕੱਟ ਰਹੇ ਸੁਖਦੇਵ ਸਿੰਘ ਦਾ ਸਰਕਾਰ ਨੇ ਇੱਕ ਲੱਖ 74 ਹਜ਼ਾਰ ਦਾ ਕਰਜ਼ ਮਾਫ਼ ਕੀਤਾ ਹੈ। ਰੋਪੜ ਜ਼ਿਲ੍ਹੇ ਦੇ ਪਿੰਡ ਝੱਲੀਆਂ ਕਲਾਂ ਵਿੱਚ ਕੋਆਪ੍ਰੇਟਿਵ ਸੁਸਾਇਟੀ ਵਿੱਚ ਲੱਗੀ ਸੂਚੀ ਵਿੱਚ ਉਸ ਦਾ ਨਾਮ 26ਵੇਂ ਨੰਬਰ ਉੱਤੇ ਦਰਜ ਹੈ। ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ ਮੁਤਾਬਕ ਹੀ ਸਹਿਕਾਰੀ ਸੁਸਾਇਟੀ ਝੱਲੀਆਂ ਕਲਾਂ ਨੇ ਉਸਦਾ ਕਰਜ਼ਾ ਮਾਫ਼ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਿਲਹਾਲ ਸੁਖਦੇਵ ਸਿੰਘ ਦੇ ਕਰਜ਼ਾ ਮਾਫ਼ੀ ਉੱਤੇ ਰੋਕ ਲਾ ਦਿੱਤੀ ਹੈ। ਅਜਿਹੇ ਮਾਮਲੇ ਸਾਹਮਣੇ ਆਉਣ ਕਾਰਨ ਛੋਟੇ ਕਿਸਾਨਾਂ ਵਿਚ ਨਿਰਾਸ਼ਾ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …