13.1 C
Toronto
Wednesday, October 15, 2025
spot_img
Homeਭਾਰਤਭਾਰਤ ਦੇ ਇਤਿਹਾਸ ਵਿਚ ਮਾਨਯੋਗ ਜੱਜ ਪਹਿਲੀ ਵਾਰ ਮੀਡੀਆ ਸਾਹਮਣੇ ਆਏ

ਭਾਰਤ ਦੇ ਇਤਿਹਾਸ ਵਿਚ ਮਾਨਯੋਗ ਜੱਜ ਪਹਿਲੀ ਵਾਰ ਮੀਡੀਆ ਸਾਹਮਣੇ ਆਏ

ਚੀਫ ਜਸਟਿਸ ਦੀਪਕ ਮਿਸ਼ਰਾ ਨਾਲ ਮਤਭੇਦ ਕੀਤੇ ਜ਼ਾਹਿਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਸਰਬ ਉੱਚ ਅਦਾਲਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਚੀਫ ਜਸਟਿਸ ਤੋਂ ਬਾਅਦ ਚਾਰ ਸਭ ਤੋਂ ਸੀਨੀਅਰ ਜੱਜਾਂ ਨੇ ਪੱਤਰਕਾਰ ਸੰਮੇਲਨ ਕੀਤਾ। ਜੱਜਾਂ ਦੇ ਮੀਡੀਆ ਸਾਹਮਣੇ ਆਉਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ ਕਿ ਸੁਪਰੀਮ ਕੋਰਟ ਵਿੱਚ ਸਭ ਕੁਝ ਸਹੀ ਨਹੀਂ ਹੈ। ਜਸਟਿਸ ਚੇਲਮੇਸ਼ਵਰ, ਜਸਟਿਸ ਰੰਜਨ ਗੋਗਈ, ਜਸਟਿਸ ਮਦਨ ਭੀਵਾਰਾਓ ਤੇ ਜਸਟਿਸ ਕੁਰੀਅਨ ਨੇ ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ ਮਿਸ਼ਰਾ ਨਾਲ ਮਤਭੇਦ ਜ਼ਾਹਰ ਕੀਤੇ।
ਜਸਟਿਸ ਚੇਲਮੇਸ਼ਵਰ ਨੇ ਕਿਹਾ ਕਿ ਕਦੀ-ਕਦੀ ਹੁੰਦਾ ਹੈ ਕਿ ਦੇਸ਼ ਦੇ ਸੁਪਰੀਮ ਕੋਰਟ ਦਾ ਇੰਤਜ਼ਾਮੀਆ ਬਦਲ ਜਾਂਦਾ ਹੈ। ਸੁਪਰੀਮ ਕੋਰਟ ਦਾ ਪ੍ਰਸ਼ਾਸਨ ਠੀਕ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜੇ ਅਜਿਹਾ ਚੱਲਦਾ ਰਿਹਾ ਤਾਂ ਜਮਹੂਰੀਅਤ ਦੇ ਹਾਲਾਤ ਠੀਕ ਨਹੀਂ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ‘ਤੇ ਚੀਫ਼ ਜਸਟਿਸ ਨਾਲ ਗੱਲ ਕੀਤੀ ਸੀ, ਪਰ ਉਨ੍ਹਾਂ ਨੇ ਗੱਲ ਨਹੀਂ ਸੁਣੀ। ਉਨ੍ਹਾਂ ਨੇ ਕਿਹਾ ਕਿ ਜੇ ਉਹ ਦੇਸ਼ ਦੇ ਸਾਹਮਣੇ ਇਹ ਗੱਲਾਂ ਨਾ ਰੱਖਣ ਤਾਂ ਜਮਹੂਰੀਅਤ ਖ਼ਤਮ ਹੋ ਜਾਵੇਗੀ। ਜਸਟਿਸ ਚੇਲਮੇਸ਼ਵਰ ਨੇ ਕਿਹਾ ਕਿ ਚੀਫ਼ ਜਸਟਿਸ ‘ਤੇ ਦੇਸ਼ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ।

RELATED ARTICLES
POPULAR POSTS