-16.5 C
Toronto
Tuesday, February 24, 2026
spot_img
Homeਭਾਰਤਅਟਾਰਨੀ ਜਨਰਲ ਵੇਣੂਗੋਪਾਲ ਦਾ ਦਾਅਵਾ, ਜੱਜਾਂ ਦਾ ਵਿਵਾਦ ਸੁਲਝਿਆ

ਅਟਾਰਨੀ ਜਨਰਲ ਵੇਣੂਗੋਪਾਲ ਦਾ ਦਾਅਵਾ, ਜੱਜਾਂ ਦਾ ਵਿਵਾਦ ਸੁਲਝਿਆ

ਚੀਫ ਜਸਟਿਸ ‘ਤੇ ਗੰਭੀਰ ਦੋਸ਼ ਲਗਾਉਣ ਵਾਲੇ ਜੱਜਾਂ ਨੇ ਕੰਮਕਾਜ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ ਹੈ ਕਿ ਜੱਜਾਂ ਵਿਚ ਜਿਹੜਾ ਵਿਵਾਦ ਚੱਲ ਰਿਹਾ ਸੀ ਹੁਣ ਖਤਮ ਹੋ ਚੁੱਕਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਜਿਹੜਾ ਵੀ ਮਾਮਲਾ ਸੀ ਉਹ ਸੁਲਝਾ ਦਿੱਤਾ ਗਿਆ ਹੈ ਅਤੇ ਹੁਣ ਸਭ ਕੁਝ ਠੀਕ ਹੈ। ਦੂਜੇ ਪਾਸੇ ਚੀਫ ਜਸਟਿਸ ਦੀਪਕ ਮਿਸ਼ਰਾ ‘ਤੇ ਗੰਭੀਰ ਦੋਸ਼ ਲਗਾਉਣ ਵਾਲੇ ਚਾਰੋਂ ਜੱਜਾਂ ਨੇ ਵੀ ਅੱਜ ਸੁਪਰੀਮ ਕੋਰਟ ਵਿਚ ਆਪਣਾ ਕੰਮਕਾਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਬਾਰ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਮਾਨਨ ਮਿਸ਼ਰਾ ਲੰਘੇ ਕੱਲ੍ਹ ਜਸਟਿਸ ਚੇਲਾਮੇਸ਼ਵਰ ਨੂੰ ਮਿਲਣ ਪਹੁੰਚੇ ਸਨ ਅਤੇ ਵਿਵਾਦ ਦਾ ਹੱਲ ਲੱਭਣ ਲਈ ਕਿਹਾ।
ਚੇਤੇ ਰਹੇ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਦੇ ਚਾਰ ਜੱਜ ਜਸਟਿਸ ਚੇਲਾਮੇਸ਼ਵਰ, ਜਸਟਿਸ ਰੰਜਨ ਗੋਗੋਈ, ਜਸਟਿਸ ਮਦਨ ਲੋਕੁਰ ਅਤੇ ਜਸਟਿਸ ਕੁਰਿਅਨ ਜੋਸੇਫ ਨੇ ਸੁਪਰੀਮ ਕੋਰਟ ਦੇ ਜੁਡੀਸ਼ੀਅਲ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਚੀਫ ਜਸਟਿਸ ਮਿਸ਼ਰਾ ‘ਤੇ ਵੀ ਕਈ ਗੰਭੀਰ ਦੋਸ਼ ਲਗਾਏ ਸਨ। ਭਾਰਤੀ ਇਤਿਹਾਸ ਵਿਚ ਇਸ ਤਰ੍ਹਾਂ ਪਹਿਲੀ ਵਾਰ ਹੋਇਆ ਜਦੋਂ ਸੁਪਰੀਮ ਕੋਰਟ ਦੇ ਜੱਜਾਂ ਨੇ ਅਦਾਲਤ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਸਨ।

RELATED ARTICLES
POPULAR POSTS